ਪਨਬੱਸ ਦੇ ਕੱਚੇ ਮੁਲਾਜ਼ਮਾ ਨੇ ਪੰਜਾਬ ਸਰਕਾਰ ਕੀਤਾ ਰੋਸ ਪ੍ਰਦਰਸ਼ਨ - ਪਨਬੱਸ ਦੇ ਕੱਚੇ ਮੁਲਾਜ਼ਮਾ ਨੇ ਪੰਜਾਬ ਸਰਕਾਰ ਕੀਤਾ ਰੋਸ ਪ੍ਰਦਰਸ਼ਨ
ਪਠਾਨਕੋਟ: ਬੱਸ ਸਟੈਂਡ ਲਾਗੇ ਬਣੇ ਬੱਸ ਡਿਪੂ ਦੇ ਬਾਹਰ ਪਨਬੱਸ ਅਤੇ ਰੋਡਵੇਜ਼ ਦੇ ਮੁਲਾਜ਼ਮਾਂ ਨੇ ਇਕੱਠੇ ਹੋ ਕੇ ਪੰਜਾਬ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਸੂਬਾ ਸਰਕਾਰ ਖਿਲਾਫ਼ ਰੋਸ ਜਤਾਉਂਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਉਨ੍ਹਾਂ ਨੇ ਮੰਗ ਕੀਤੀ ਕਿ ਪਨਬੱਸ ਅਤੇ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਜੇਕਰ ਸੂਬਾ ਸਰਕਾਰ ਨੇ ਸਾਡੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਤਾਂ ਅਸੀਂ ਪੰਜਾਬ ਸਰਕਾਰ ਖਿਲਾਫ਼ ਮੋਰਚਾ ਖੋਲ੍ਹਿਆ ਜਾਵੇਗਾ।