'ਪੰਜਾਬ ਸਰਕਾਰ ਦੀ ਜਿੰਮੇਵਾਰੀ ਕੇਂਦਰ ਸਰਕਾਰ ਨੇ ਨਿਭਾਈ' - ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜੈੱਡ ਸ਼੍ਰੇਣੀ ਵਾਲੀ ਸੁਰੱਖਿਆ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਿਕ ਕੇਂਦਰ ਵੱਲੋਂ ਜੈੱਡ ਸ਼੍ਰੋਣੀ ਦੀ ਸੁਰੱਖਿਆ ਦਿੱਤੀ ਗਈ ਹੈ। ਕੇਂਦਰ ਵੱਲੋਂ ਆਪਣੇ ਪੱਧਰ ’ਤੇ ਇਹ ਸੁਰੱਖਿਆ ਦਿੱਤੀ ਹੈ। ਇਸ ਸਬੰਧ ’ਚ ਭਾਜਪਾ ਦੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਨੇ ਕੇਂਦਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤਾ ਜਾਣਾ ਹੁੰਦਾ ਹੈ ਪਰ ਆਮ ਆਦਮੀ ਪਾਰਟੀ ਨਾਕਾਮ ਸਾਬਿਤ ਹੋਈ ਹੈ।