ਸਰਕਾਰੀ ਹਸਪਤਾਲ ’ਚ ਉਪਲਬਧ ਕਰਵਾਈ ਬੀ.ਪੀ ਚੈੱਕ ਕਰਨ ਵਾਲੀ ਆਧੁਨਿਕ ਮਸ਼ੀਨ, ਵੇਖੋ ਕਿਸ ਤਰ੍ਹਾਂ ਕੀਤਾ ਜਾਂਦਾ ਹੈ ਚੈੱਕ
ਫਿਰੋੋਜ਼ਪੁਰ: ਪੰਜਾਬ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਵਿੱਚ ਬੀ ਪੀ ਚੈੱਕ ਕਰਨ ਵਾਲੀ ਨਵੀਂ ਤਕਨੀਕ ਦੀ ਮਸ਼ੀਨ ਦਿੱਤੀ ਗਈ ਹੈ। ਇਸ ਮੌਕੇ ਉਦਘਾਟਨ ਕਰਨ ਪਹੁੰਚੇ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਵੱਲੋਂ ਆਪਣਾ ਬੀ ਪੀ ਵੀ ਇਸ ਮਸ਼ੀਨ ਵਿੱਚ ਚੈੱਕ ਕਰਵਾਉਂਦੇ ਹੋਏ ਦੱਸਿਆ ਗਿਆ ਕਿ ਇਹ ਪੰਜਾਬ ਸਰਕਾਰ ਦਾ ਨਵਾਂ ਉਪਰਾਲਾ ਹੈ ਤਾਂ ਜੋ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਜ਼ਿਆਦਾ ਸਮਾਂ ਇੰਤਜ਼ਾਰ ਨਾ ਕਰਨਾ ਪਵੇ ਤੇ ਸਹੀ ਰਿਪੋਰਟ ਸਾਹਮਣੇ ਆਵੇ ਜਿਸ ਨਾਲ ਮਰੀਜ਼ ਦਾ ਸਹੀ ਢੰਗ ਨਾਲ ਇਲਾਜ ਹੋ ਸਕੇ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਸਰਕਾਰੀ ਹਸਪਤਾਲ ਦੇ ਐਸਐਮਓ ਡਾ. ਅਨਿਲ ਮਨਚੰਦਾ ਨੇ ਦੱਸਿਆ ਕਿ ਇਹ ਆਟੋਮੈਟਿਕ ਮਸ਼ੀਨ ਜੋ ਪੰਜਾਬ ਸਰਕਾਰ ਵੱਲੋਂ ਕਾਫ਼ੀ ਸਰਕਾਰੀ ਹਸਪਤਾਲਾਂ ਵਿੱਚ ਭੇਜੀਆ ਗਈਆਂ ਹਨ ਉਨ੍ਹਾਂ ਦੱਸਿਆ ਕਿ ਸਾਡਾ ਨੈਸ਼ਨਲ ਪ੍ਰੋਗਰਾਮ ਐੱਨ ਸੀ ਡੀ ਚੱਲ ਰਿਹਾ ਹੈ ਜਿਸ ਤਹਿਤ ਮਸ਼ੀਨਾਂ ਭੇਜੀਆਂ ਗਈਆਂ ਹਨ ਜੋ ਬਹੁਤ ਹੀ ਮਹਿੰਗੀਆਂ ਮਸ਼ੀਨਾਂ ਹਨ ਤੇ ਇਸ ਨਾਲ ਵਧੀਆ ਰਿਜਲਟ ਆਉਣਗੇ।