ਕੋਰੋਨਾ ਨੂੰ ਲੈ ਕੇ ਕੇਂਦਰ ਦੀਆਂ ਹਦਾਇਤਾਂ ਨੂੰ ਮੰਨੇਗੀ ਪੰਜਾਬ ਸਰਕਾਰ: ਵੇਰਕਾ - ਪ੍ਰਾਈਵੇਟ ਹਸਪਤਾਲਾਂ ਵਿੱਚ ਵੈਕਸੀਨੇਸ਼ਨ
ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਸਾਰੇ ਪ੍ਰਾਈਵੇਟ ਹਸਪਤਾਲਾਂ ਵਿੱਚ ਵੈਕਸੀਨੇਸ਼ਨ ਕਰਵਾਉਣ ਦੀ ਹਦਾਇਤ ਦਿੱਤੀ ਹੈ। ਇਸ ਬਾਰੇ ਬੋਲਦਿਆਂ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਇਹ ਇਕੱਲਾ ਪੰਜਾਬ ਲਈ ਨਹੀਂ ਦੇਸ਼ ਦੇ ਸਾਰੇ ਸੂਬਿਆਂ ਲਈ ਕੀਤਾ ਗਿਆ ਹੈ ਅਤੇ ਇਸ ਨਾਲ ਤੇਜ਼ੀ ਨਾਲ ਲੋਕਾਂ ਨੂੰ ਟੀਕਾਕਰਨ ਕੀਤਾ ਜਾਵੇਗਾ। ਇਸ ਬਾਰੇ ਵੇਰਕਾ ਨੇ ਕਿਹਾ ਕਿ ਜੋ ਵੀ ਕੇਂਦਰ ਸਰਕਾਰ ਦੀਆਂ ਕੋਰੋਨਾ ਨੂੰ ਲੈ ਕੇ ਹਦਾਇਤਾਂ ਹਨ, ਪੰਜਾਬ ਸਰਕਾਰ ਪਹਿਲਾਂ ਵੀ ਮੰਨਦੀ ਸੀ ਤੇ ਹੁਣ ਵੀ ਮੰਨੇਗੀ।