ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨੇ ਲਿਆ ਰਤੀਆ ਬਾਰਡਰ ਦਾ ਜਾਇਜ਼ਾ - ਐਸਪੀ ਸਤਨਾਮ ਸਿੰਘ
ਮਾਨਸਾ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਜਿਥੇ ਕਿਸਾਨ ਜਥੇਬੰਦੀਆਂ ਦਿੱਲੀ ਵੱਲ ਕੂਚ ਕਰਨ ਦੀ ਤਿਆਰੀ ਕਰ ਰਹੀਆਂ, ਉੱਥੇ ਹੀ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨੇ ਰਤੀਆ ਬਾਰਡਰ ਦਾ ਜਾਇਜ਼ਾ ਲਿਆ ਗਿਆ। ਪੰਜਾਬ ਪੁਲਿਸ ਵੱਲੋਂ ਵੀ ਜ਼ਬਰਦਸਤ ਬੈਰੀਕੇਟਿੰਗ ਕੀਤੀ ਗਈ ਅਤੇ ਹਰਿਆਣਾ ਪੁਲਿਸ ਨੇ ਵੀ ਪੁਖਤਾ ਪ੍ਰਬੰਧ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਨਸਾ ਪੁਲਿਸ ਦੇ ਐਸਪੀ ਸਤਨਾਮ ਸਿੰਘ ਸੋਹੀ ਨੇ ਦੱਸਿਆ ਕਿ ਸਾਡੇ ਵੱਲੋਂ ਵੀ ਕਿਸਾਨਾਂ ਨੂੰ ਅਮਨ ਸ਼ਾਂਤੀ ਬਣਾਈ ਰੱਖਣ ਲਈ ਪ੍ਰਬੰਧ ਕੀਤੇ ਗਏ ਹਨ। ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਤੇ ਡੀਜੀਪੀ ਪੰਜਾਬ ਵੱਲੋ ਸਾਨੂੰ ਹਦਾਇਤਾਂ ਅਨੁਸਾਰ ਪ੍ਰਬੰਧ ਕੀਤੇ ਗਏ ਹਨ। ਦੁਸਰੇ ਪਾਸੇ ਜਾਇਜ਼ਾ ਲੈ ਰਹੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਜਥੇਬੰਦੀਆਂ ਵੱਲੋਂ ਪਹਿਲਾਂ ਹੀ ਜਾਇਜ਼ਾ ਲਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਸੀ ਪਹੁੰਚੇ ਹਾਂ ਅਤੇ ਦੇਖਿਆ ਹਰਿਆਣਾ ਪੁਲਿਸ ਨੇ ਰੋਕਣ ਲਈ ਬੈਰੀਕੇਡਿੰਗ ਕੀਤੀ ਹੈ।