ਪੰਜਾਬ ਪੁਲਿਸ ਲੋਕਾਂ ਨੂੰ ਵੰਡ ਰਹੀ ਮਾਸਕ
ਪਠਾਨਕੋਟ: ਕੋਰੋਨਾ ਵਾਇਰਸ ਦੀ ਮਹਾਂਮਾਰੀ ਦਾ ਕਹਿਰ ਪੂਰੀ ਦੁਨਿਆ ਵਿੱਚ ਫੈਲਿਆ ਹੋਇਆ ਹੈ। ਸਰਕਾਰ ਵੱਲੋਂ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ, ਪਰ ਫਿਰ ਵੀ ਲੋਕਾਂ ਵੱਲੋਂ ਇਸ ਦਾ ਪਾਲਣ ਨਹੀਂ ਕੀਤਾ ਜਾ ਰਿਹਾ। ਜਿਸ ਨੂੰ ਲੈ ਕੇ ਪੁਲਿਸ ਨੂੰ ਸਖ਼ਤ ਕਰਵਾਈ ਕਰਨੀ ਪੈ ਰਹੀ ਹੈ। ਉੱਥੇ ਹੀ ਪਠਾਨਕੋਟ ਪੁਲਿਸ ਵੱਲੋਂ ਜਿਨ੍ਹਾਂ ਲੋਕਾਂ ਨੇ ਮਾਸਕ ਨਹੀਂ ਪਾਏ ਉਨ੍ਹਾਂ ਨੂੰ ਮਾਸਕ ਵੰਡੇ ਜਾ ਰਹੇ ਹਨ ਅਤੇ ਪੁਲਿਸ ਵੱਲੋਂ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਜਾਗਰੂਕ ਵੀ ਕੀਤਾ ਜਾ ਰਿਹਾ ਹੈ।