ਪੰਜਾਬ ਰੋਡਵੇਜ਼ ਅਤੇ ਪਨਬੱਸ ਕੱਚੇ ਕਾਮਿਆਂ ਨੇ ਕੀਤੀ ਗੇਟ ਰੈਲੀ, ਸਰਕਾਰ ਨੂੰ ਦਿੱਤੀ ਚਿਤਾਵਨੀ - Bathinda latest news
ਬਠਿੰਡਾ: ਸ਼ਹਿਰ ’ਚ ਪੰਜਾਬ ਰੋਡਵੇਜ਼ ਪਨਬੱਸ ਦੇ ਕੱਚੇ ਕਾਮਿਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਗੇਟ ਰੈਲੀ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਵੱਲੋਂ ਜੋ ਵਾਅਦੇ ਕੀਤੇ ਗਏ ਸੀ ਉਨ੍ਹਾਂ ਨੂੰ ਪੂਰਾ ਕੀਤਾ ਜਾਵੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਿਹਾ ਸੀ ਕਿ ਪਹਿਲੇ ਸੈਸ਼ਨ ਦੇ ਪਹਿਲੇ ਕੱਚੇ ਕਾਮਿਆਂ ਨੂੰ ਪੱਕੇ ਕੀਤਾ ਜਾਵੇਗਾ, ਪਰ ਪੰਜਾਬ ਸਰਕਾਰ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੇ ਸਾਥੀਆਂ ਨੂੰ ਬਲੈਕ ਲਿਸਟ ਚ ਕੀਤਾ ਹੋਇਆ ਹੈ ਉਨ੍ਹਾਂ ਨੂੰ ਬਹਾਲ ਕੀਤਾ ਜਾਵੇ। ਸਰਕਾਰ ਵੱਲੋਂ ਉਨ੍ਹਾਂ ਦੇ ਬਣਦੇ ਹੱਕ ਦਿੱਤੇ ਜਾਣ। ਇਸ ਤੋਂ ਇਲਾਵਾ ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ਚ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋਈਆਂ ਤਾਂ ਉਨ੍ਹਾਂ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।