ਪੰਜਾਬ ਯੂਟੀ ਮੁਲਾਜ਼ਮ ਯੂਨੀਅਨ ਵੱਲੋਂ ਭੁੱਖ ਹੜਤਾਲ
ਮੋਗਾ: ਪੰਜਾਬ ਯੂਟੀ ਮੁਲਾਜ਼ਮ ਯੂਨੀਅਨ ਅਤੇ ਪੈਨਸ਼ਨਰਾਂ ਮੁਲਾਜ਼ਮਾਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਤੀਸਰੇ ਦਿਨ ਵੀ ਭੁੱਖ ਹੜਤਾਲ ਜਾਰੀ ਰੱਖੀ ਗਈ। ਇਸ ਬਾਰੇ ਜਾਣਕਾਰੀ ਦਿੰਦੇ ਜਗਦੀਸ ਚਾਹਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਦੀ ਆੜ ਵਿੱਚ ਮੁਲਾਜ਼ਮਾਂ ਲਈ ਮਾਰੂ ਨੀਤੀਆਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਅਸੀ ਇਸ ਦਾ ਵਿਰੋਧ ਕੀਤਾ ਹੈ ਅਤੇ 16 ਤਰੀਕ ਤੋਂ ਲੈ ਕੇ 30 ਤਰੀਕ ਤੱਕ ਹਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਅਸੀਂ ਧਰਨਾ ਦੇ ਰਿਹਾ ਹਾਂ ਉਨ੍ਹਾਂ ਕਿਹ ਕਿ ਜੇਕਰ 30 ਤਰੀਕ ਤੱਕ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਮੀਟਿੰਗ ਕਰਕੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।