ਦੁਬਾਈ 'ਚ ਪੰਜਾਬੀ ਨੌਜਵਾਨ ਦੀ ਮੌਤ - ਦੁਬਾਈ 'ਚ ਪੰਜਾਬੀ ਨੌਜਵਾਨ ਦੀ ਮੌਤ
ਅੰਮ੍ਰਿਤਸਰ: ਵਿਦੇਸ਼ਾਂ ਵਿੱਚ ਰੁਜ਼ਗਾਰ ਦੀ ਭਾਲ ਵਿੱਚ ਗਏ ਪੰਜਾਬੀਆਂ ਦੀਆਂ ਮੌਤਾਂ (Deaths of Punjabis) ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਿਸ ਦੀਆਂ ਤਾਜ਼ਾ ਤਸਵੀਰਾਂ ਅੰਮ੍ਰਿਤਸਰ ਤੋਂ ਸਾਹਮਣੇ ਆਈਆਂ ਹਨ। ਜ਼ਿਲ੍ਹੇ ਦੇ ਪਿੰਡ ਭੋਆ ਫਤਹਿਗੜ੍ਹ (Village Bhoa Fatehgarh) ਨਾਲ ਸਬੰਧਿਤ 20 ਸਾਲਾਂ ਤਜਿੰਦਰ ਸਿੰਘ ਦੀ ਦੁਬਈ ਵਿੱਚ ਮੌਤ (Death in Dubai) ਹੋ ਗਈ। ਤਜਿੰਦਰ ਸਿੰਘ ਦੇ ਮ੍ਰਿਤਕ ਸਰੀਰ ਨੂੰ ਸ੍ਰੀ ਗੁਰੂ ਰਾਮਦਾਰ ਅੰਦਰਰਾਸ਼ਟਰੀ ਹਵਾਈ ਅੱਡੇ (Sri Guru Ramdar International Airport) ਜ਼ਰੀਏ ਪੰਜਾਬ ਲਿਆਉਦਾ ਗਿਆ। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (Sarbatt Da Bhala Charitable Trust) ਦੇ ਵੱਲੋਂ ਤਜਿੰਦਰ ਸਿੰਘ ਦੀ ਲਾਸ਼ ਨੂੰ ਪੰਜਾਬ ਲਿਆਉਣ ਵਿੱਚ ਮਦਦ ਕੀਤੀ ਗਈ ਹੈ। ਜਾਣਕਾਰੀ ਮੁਤਾਬਿਕ ਪੁੱਤਰ ਦੀ ਮੌਤ ਤੋਂ ਬਾਅਦ ਟਰੱਸਟ ਵੱਲੋਂ ਮ੍ਰਿਤਕ ਦੀ ਭੈਣ ਤੇ ਮਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਵੀ ਦਿੱਤੀ ਜਾਵੇਗੀ।