ਸੜਕ ਦੀ ਖਸਤਾ ਤੋਂ ਅੱਕੇ ਮੁਹੱਲਾ ਵਾਸੀਆਂ ਨੇ ਅਧਿਕਾਰੀਆਂ ਖ਼ਿਲਾਫ਼ ਕੱਢੀ ਜੰਮਕੇ ਭੜਾਸ, ਦਿੱਤੀ ਚਿਤਾਵਨੀ - dilapidated condition of the road
ਹੁਸ਼ਿਆਰਪੁਰ: ਜ਼ਿਲ੍ਹੇ ਦੇ ਵਾਰਡ ਨੰਬਰ 21 ਅਧੀਨ ਆਉਂਦੇ ਮੁਹੱਲਾ ਮਹਾਰਾਜਾ ਰਣਜੀਤ ਸਿੰਘ ਨਗਰ ਦੇ ਮੁਹੱਲਾ ਵਾਸੀਆਂ ਵੱਲੋਂ ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ਰੋਸ ਪ੍ਰਗਟਾਇਆ।ਅੱਕੇ ਲੋਕਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਹੀ ਨਿਗਮ ਅਧਿਕਾਰੀਆਂ ਨੇ ਸੜਕ ਦੀ ਹਾਲਤ ਨਾ ਸੁਧਾਰੀ ਤਾਂ ਉਨ੍ਹਾਂ ਵਲੋਂ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਗੱਲਬਾਤ ਦੌਰਾਨ ਮੁਹੱਲਾ ਵਾਸੀਆਂ ਨੇ ਦੱਸਿਆ ਕਿ ਪਿਛਲੇ 2 ਸਾਲਾਂ ਤੋਂ ਵੀ ਵੱਧ ਸਮੇਂ ਤੋਂ ਸੜਕ ਟੁੱਟੀ ਹਾਲਤ ਵਿੱਚ ਹੈ ਪਰੰਤੂ ਨਿਗਮ ਅਧਿਕਾਰੀਆਂ ਵੱਲੋਂ ਇਸਨੂੰ ਬਣਾਉਣ ’ਚ ਕੋਈ ਦਿਲਚਸਪੀ ਨਹੀਂ ਦਿਖਾਈ ਜਾ ਰਹੀ ਹੈ ਜਿਸ ਕਾਰਨ ਸੜਕ ਦੇ ਕਈ ਵਾਰ ਹਾਦਸੇ ਵੀ ਵਾਪਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਨੂੰ ਲੈ ਕੇ ਉਹ ਅਧਿਕਾਰੀਆਂ ਨੂੰ ਵੀ ਮਿਲ ਚੁੱਕੇ ਹਨ ਪਰੰਤੂ ਸਮੱਸਿਆ ਜਿੳਂ ਦੀ ਤਿਉਂ ਹੀ ਬਰਕਰਾਰ ਹੈ।