ਕਾਨੂੰਨ ਵਿਵਸਥਾ ਨਹੀਂ ਸਰਕਾਰ ਦੇ ਕੰਟਰੋਲ ’ਚ-ਕੇਂਦਰੀ ਰਾਜ ਮੰਤਰੀ - ਕੇਂਦਰੀ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਵੱਲੋਂ ਅੰਮ੍ਰਿਤਸਰ ਦਾ ਦੌਰਾ
ਅੰਮ੍ਰਿਤਸਰ: ਕੇਂਦਰੀ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਵੱਲੋਂ ਅੰਮ੍ਰਿਤਸਰ ਦਾ ਦੌਰਾ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦੇ ਹੀ ਉਨ੍ਹਾ ਵੱਲੋਂ ਇੱਕ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਸੂਬੇ ਦੀ ਕਾਨੂੰਨ ਵਿਵਸਥਾ (law and order situation in the state) ਨੂੰ ਲੈਕੇ ਭਗਵੰਤ ਮਾਨ ਸਰਕਾਰ ’ਤੇ ਜੰਮਕੇ ਨਿਸ਼ਾਨੇ ਸਾਧੇ ਹਨ। ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਪਿਛਲੇ ਦੋ ਦਿਨਾਂ ਤੋਂ ਦੇਖ ਰਹੇ ਹਨ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਕੁਝ ਜ਼ਿਆਦਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਵਿਵਸਥਾ ਸਰਕਾਰ ਦੇ ਕੰਟਰੋਲ ਵਿੱਚ ਨਹੀਂ ਹੈ। ਇਸਦੇ ਨਾਲ ਹੀ ਉਨ੍ਹਾਂ ਹੱਸਦੇ ਹੋਏ ਕਿਹਾ ਕਿ ਆਪ ਦਾ ਬਦਲਾਅ ਸਾਰਿਆਂ ਨੇ ਦੇਖ ਲਿਆ ਹੈ। ਇਸਦੇ ਨਾਲ ਹੀ ਉਨ੍ਹਾਂ ਭਾਜਪਾ ਦੀ ਚੋਣ ਰਣਨੀਤੀ ਬਾਰੇ ਵੀ ਜਾਣਕਾਰੀ ਦਿੱਤੀ ਹੈ।
TAGGED:
ਕਾਨੂੰਨ ਵਿਵਸਥਾ