ਪੰਜਾਬ

punjab

ਬਜਟ ਨੂੰ ਲੈਕੇ ਮਹਿਲਾਵਾਂ ਦਾ ਮਾਨ ਸਰਕਾਰ ’ਤੇ ਫੁੱਟਿਆ ਗੁੱਸਾ, ਕਿਹਾ...

By

Published : Jun 27, 2022, 10:47 PM IST

ਸੰਗਰੂਰ: ਭਗਵੰਤ ਮਾਨ ਸਰਕਾਰ ਵੱਲੋਂ ਆਪਣਾ ਪਲੇਠਾ ਬਜਟ ਪੇਸ਼ ਕੀਤਾ ਗਿਆ ਹੈ। ਇਸ ਬਜਟ ਵਿੱਚ ਉਨ੍ਹਾਂ ਮਹਿਲਾਵਾਂ ਨੂੰ ਇੱਕ ਹਜਾਰ ਰੁਪਏ ਦੇਣ ਦੇ ਵਾਅਦੇ ਦਾ ਜ਼ਿਕਰ ਨਹੀਂ ਕੀਤਾ ਜਿਸਨੂੰ ਲੈਕੇ ਮਹਿਲਾਵਾਂ ਵਿੱਚ ਸਰਕਾਰ ਪ੍ਰਤੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ।ਪਾਰਟੀ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ 18 ਸਾਲ ਤੋਂ ਉੱਪਰ ਹਰ ਇੱਕ ਔਰਤ ਨੂੰ 1000 ਰੁਪਏ ਮਹੀਨਾ ਦਿੱਤਾ ਜਾਵੇਗਾ। ਇਸ ਨੂੰ ਲੈਕੇ ਹੁਣ ਸੰਗਰੂਰ ਚ ਔਰਤਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਿਰਫ਼ ਵੋਟਾਂ ਲੈਣ ਦੇ ਲਈ ਝੂਠੇ ਵਾਅਦੇ ਕਰਕੇ ਸੱਤਾ ਵਿੱਚ ਆਈ ਅਤੇ ਹੁਣ ਇੰਨ੍ਹਾਂ ਦਾ ਅਸਲੀ ਚਿਹਰਾ ਸਾਹਮਣੇ ਆਇਆ ਜਿਸ ਕਰਕੇ ਸੰਗਰੂਰ ਲੋਕ ਸਭਾ ਉੱਪ ਚੋਣ ਹਾਰ ਗਈ ਹੈ।

ABOUT THE AUTHOR

...view details