ਮਿਸ਼ਨ ਤੰਦਰੁਸਤ ਪੰਜਾਬ ਤਹਿਤ ਹਰ ਕਿਰਿਆਨਾ ਤੇ ਹਲਵਾਈਆਂ ਦੀਆਂ ਦੁਕਾਨਾਂ ਉੱਤੇ ਛਾਪੇਮਾਰੀ - ਹੁਸ਼ਿਆਰਪੁਰ ਵਿੱਚ ਛਾਪੇਮਾਰੀ ਕਰਕੇ ਦੁੱਧ
ਹੁਸ਼ਿਆਰਪੁਰ: ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹਾ ਸਿਹਤ ਅਫਸਰ - ਕਮ ਅਫ਼ਸਰ ਡਾ. ਸੁਦੇਸ਼ ਰਾਜਨ ਅਤੇ ਫੂਡ ਅਫਸਰ ਰਮਨ ਵਿਰਦੀ ਵੱਲੋ ਲੋਕ ਨੂੰ ਵਧੀਆ ਖਾਣ ਪੀਣ ਦੀਆ ਵਸਤੂਆਂ ਮੁਹਈਆ ਕਰਵਾਉਣ ਲਈ ਸ਼ਹਿਰ ਹੁਸ਼ਿਆਰਪੁਰ ਵਿੱਚ ਛਾਪੇਮਾਰੀ ਕਰਕੇ ਦੁੱਧ, ਦਾਲਾਂ ਅਤੇ ਮਿਠਾਈਆਂ ਦੇ 10 ਸੈਂਪਲ ਲੈ ਕੇ ਲੈਬ ਨੂੰ (Mission Tandrust Punjab) ਭੇਜ ਦਿੱਤੇ ਗਏ ਹਨ। ਇਸ ਮੌਕੇ ਜ਼ਿਲ੍ਹਾ ਸਿਹਤ ਅਫਸਰ ਡਾ. ਸੁਦੇਸ਼ ਰਾਜਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਮਿਲਾਵਟ ਖੋਰੀ ਨੂੰ ਰੋਕਣ ਲਈ ਅਤੇ ਲੋਕਾਂ ਨੂੰ ਵਧੀਆ ਖਾਦ ਪਦਾਰਥ ਮੁਹਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ ਕਰ ਰਹੇ ਹਾਂ। ਇਸ ਦੇ ਚੱਲਦਿਆ ਅੱਜ ਸ਼ਹਿਰ ਦੇ ਵੱਖ ਵੱਖ ਦੁਧ ਡੇਅਰੀਆਂ, ਕਿਰਿਆਨੇ ਤੇ ਹਲਵਾਈਆਂ ਦੀਆਂ ਦੁਕਾਨਾ ਉੱਤੇ ਛਾਪੇਮਾਰੀ ਕੀਤੀ ਗਈ ਤੇ ਸੈਂਪਲ ਲਏ ਗਏ।