ਸਿਹਤ ਵਿਭਾਗ ਵੱਲੋਂ ਮੈਡੀਕਲ 'ਤੇ ਰੇਡ - ਨਸ਼ੀਲੀਆਂ ਗੋਲੀਆਂ
ਜਲੰਧਰ: ਸਿਹਤ ਵਿਭਾਗ ਵੱਲੋਂ ਮੈਡੀਕਲ ਸਟੋਰਾਂ ਉਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।ਇਸੇ ਲੜੀ ਤਹਿਤ ਮਾਲਿਕ ਮੈਡੀਕਲ ਏਜੰਸੀ ਉਤੇ ਸਿਹਤ ਵਿਭਾਗ ਵੱਲੋਂ ਛਾਪੇਮਾਰੀ ਕੀਤੀ ਗਈ ਹੈ।ਇਸ ਬਾਰੇ ਡਰੱਗ ਇੰਸਪੈਕਟਰ ਅਨੁਪਮਾ ਕਾਲੀਆ ਨੇ ਦੱਸਿਆ ਹੈ ਕਿ ਮੈਡੀਕਲ ਤੋਂ 3850 ਟਰਾਮਾਡੋਲ ਦੀਆਂ ਗੋਲੀਆਂ ਬਰਾਮਦ ਕੀਤੀਆ ਗਈਆ ਹਨ ਇਸ ਤੋਂ ਇਲਾਵਾ ਇਕ ਲੱਖ 28ਹਜ਼ਾਰ ਗੋਲੀਆ ਇਟਜੋਲੈਮ ਬਰਾਮਦ ਕੀਤੀਆ ਹਨ।ਮੈਡਮ ਅਨੁਪਮਾ ਕਾਲੀਆ ਦਾ ਕਹਿਣਾ ਹੈ ਕਿ ਨਸ਼ੀਲੀਆਂ ਗੋਲੀਆਂ ਪੁਲਿਸ ਨੂੰ ਸੌਂਪ ਦਿੱਤੀਆ ਹਨ।ਪੁਲਿਸ ਅਧਿਕਾਰੀ ਰਾਕੇਸ਼ ਕੁਮਾਰ ਨੇ ਕਿਹਾ ਹੈ ਕਿ ਉਨ੍ਹਾਂ ਵੱਲੋਂ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।