ਕੇਂਦਰ ਸਰਕਾਰ ਦੇ ਖਿਲਾਫ ਰੇਲਵੇ ਕਰਮਚਾਰੀਆਂ ਦੀ ਭੁੱਖ ਹੜਤਾਲ - Fatehgarh Sahib today news update in punjabi
ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸਰਹਿੰਦ ਰੇਲਵੇ ਸਟੇਸ਼ਨ ਤੇ ਆਪਣੀਆਂ ਮੰਗਾਂ ਨੂੰ ਲੈ ਕੇ ਨਾਰਦਨ ਰੇਲਵੇ ਮੈੱਨਜ਼ ਯੂਨੀਅਨ ਸਰਹਿੰਦ ਬਰਾਂਚ ਵੱਲੋਂ ਇੱਕ ਰੋਜ਼ਾ ਭੁੱਖ ਹੜਤਾਲ ਕੀਤੀ ਗਈ। ਜਿਸ ਵਿਚ ਵੱਡੀ ਗਿਣਤੀ ਵਿਚ ਯੂਨੀਅਨ ਦੇ ਅਧਿਕਾਰੀ 'ਤੇ ਵਰਕਰ ਮੌਜੂਦ ਰਹੇ। ਇਸ ਮੌਕੇ ਨਾਰਦਰਨ ਰੇਲਵੇ ਮੈਨਜ਼ ਯੂਨੀਅਨ ਬਰਾਂਚ ਸਰਹਿੰਦ ਦੇ ਸਕੱਤਰ ਜਗਦੀਪ ਸਿੰਘ ਨੇ ਕਿਹਾ ਕਿ ਇਹ ਭੁੱਖ ਹੜਤਾਲ ਆਲ ਇੰਡੀਆ ਰੇਲਵੇ ਮੈਨਜ਼ ਫੈਡਰੇਸ਼ਨ ਅਤੇ ਨਾਰਦਰਨ ਰੇਲਵੇ ਮੈਨਜ਼ ਯੂਨੀਅਨ ਦੇ ਸੱਦੇ 'ਤੇ ਲੰਮੇ ਸਮੇਂ ਤੋਂ ਨਾਰਦਨ ਰੇਲਵੇ ਮੈਨਜ ਯੂਨੀਅਨ ਦੀਆਂ ਲਟਕ ਰਹੀਆਂ ਮੰਗਾਂ ਨੂੰ ਮੁੱਖ ਰੱਖਦਿਆਂ ਕੀਤੀ ਗਈ ਹੈ। ਰੇਲਵੇ ਕਰਮਚਾਰੀਆਂ ਦੀਆਂ ਮੁੱਖ ਮੰਗਾਂ ਜਿਨ੍ਹਾਂ ਵਿੱਚ ਐਨਪੀਐਸ ਨੂੰ ਰੱਦ ਕਰ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਨ, ਰੇਲਵੇ ਵਿੱਚ ਨਿੱਜੀਕਰਨ ਨੂੰ ਬੰਦ ਕਰਨ ਵਰਗੇ ਮੁੱਦੇ ਸ਼ਾਮਲ ਹਨ ਜਿਸ ਨੂੰ ਲੈ ਕੇ ਕਰਮਚਾਰੀਆਂ ਵੱਲੋਂ ਸੰਘਰਸ਼ ਜਾਰੀ ਹੈ।