ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਰੇਲਵੇ ਲਾਈਨਾਂ ਕੀਤੀਆਂ ਜਾਮ, ਸਰਕਾਰ ਨੂੰ ਪਾਈਆਂ ਲਾਹਣਤਾਂ - ਭਾਰਤੀ ਕਿਸਾਨ ਯੂਨੀਅਨ ਉਗਰਾਹਾਂ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋ ਪੰਜਾਬ ਭਰ ਦੇ ਵਿੱਚ ਕਿਸਾਨੀ ਮੰਗਾਂ ਨੂੰ ਲੈ ਕੇ ਪੰਜਾਬ ਅਤੇ ਕੇਂਦਰ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ 12 ਤੋਂ 3 ਵਜੇ ਤੱਕ ਰੇਲਵੇ ਆਵਾਜਾਈ ਠੱਪ ਕੀਤਾ ਗਿਆ। ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅਜੀਵਤਾਲ ਰੇਲਵੇ ਸਟੇਸ਼ਨ ਉੱਤੇ ਟਰੇਨਾਂ ਨੂੰ ਰੋਕਿਆ ਗਿਆ। ਉੱਥੇ ਹੀ ਦੂਜੇ ਪਾਸੇ ਲੁਧਿਆਣਾ ਦੇ ਕਸਬਾ ਕਿਲਾ ਰਾਏਪੁਰ ਦੇ ਰੇਲਵੇ ਸਟੇਸ਼ਨ ਉੱਤੇ ਕਿਸਾਨਾਂ ਵੱਲੋਂ ਰੇਲਵੇ ਟ੍ਰੈਕ ਜਾਮ ਕਰ ਦਿੱਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਸਰਕਾਰ ਦੇ ਖਿਲਾਫ ਆਪਣੀ ਭੜਾਸ ਕੱਢੀ। ਪ੍ਰਦਰਸ਼ਨਕਾਰੀ ਕਿਸਾਨਾਂ ਨੇ ਕਿਹਾ ਕਿ ਸਰਕਾਰ ਨੇ ਕਈ ਚੁਣਾਵੀ ਵਾਅਦੇ ਕੀਤੇ ਸੀ ਜਿਨ੍ਹਾਂ ਚੋਂ ਇੱਕ ਵੀ ਵਾਅਦਾ ਸਰਕਾਰ ਨੇ ਪੂਰਾ ਨਹੀਂ ਕੀਤਾ।