Rain In Chandigarh: ਮੀਂਹ ਤੋਂ ਬਾਅਦ ਸੜਕਾਂ ’ਤੇ ਭੜਿਆ ਪਾਣੀ, ਵਾਹਨ ਚਾਲਕ ਹੋਏ ਪਰੇਸ਼ਾਨ - ਮੀਂਹ ਤੋਂ ਬਾਅਦ ਲੋਕਾਂ ਨੂੰ ਤਾਪਮਾਨ ਅਤੇ ਨਮੀ ਤੋਂ ਰਾਹਤ
ਚੰਡੀਗੜ੍ਹ: ਮਾਨਸੂਨ ਦੇ ਦਸਤਕ ਦਿੰਦੇ ਹੀ ਰਾਜਧਾਨੀ ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕਿਆਂ 'ਚ ਸਵੇਰ ਤੋਂ ਹੀ ਤੇਜ਼ ਮੀਂਹ ਪੈਣਾ ਸ਼ੁਰੂ ਹੋ ਗਿਆ। ਮੀਂਹ ਤੋਂ ਬਾਅਦ ਲੋਕਾਂ ਨੂੰ ਤਾਪਮਾਨ ਅਤੇ ਨਮੀ ਤੋਂ ਰਾਹਤ ਮਿਲੀ ਹੈ। ਹਾਲਾਂਕਿ ਮੀਂਹ ਤੋਂ ਰਾਹਤ ਮਿਲਣ ਦੇ ਨਾਲ-ਨਾਲ ਲੋਕਾਂ ਨੂੰ ਵੀ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਵੇਰ ਤੋਂ ਹੋ ਰਹੀ ਲਗਾਤਾਰ ਬਰਸਾਤ ਤੋਂ ਬਾਅਦ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਦੀਆਂ ਸੜਕਾਂ 'ਤੇ ਕਈ-ਕਈ ਫੁੱਟ ਪਾਣੀ ਭਰ ਗਿਆ। ਸੜਕਾਂ ’ਤੇ ਪਾਣੀ ਭਰਨ ਕਾਰਨ ਵਾਹਨ ਚਾਲਕਾਂ ਨੂੰ ਪੈਦਲ ਹੀ ਆਪਣੇ ਵਾਹਨ ਪਾਣੀ ’ਚੋਂ ਬਾਹਰ ਕੱਢਣੇ ਪਏ। ਮੌਸਮ ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ ਅਗਲੇ ਦੋ ਤੋਂ ਤਿੰਨ ਘੰਟਿਆਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਤੁਹਾਨੂੰ ਦੱਸ ਦਈਏ ਕਿ ਇਸ ਹਫਤੇ ਟ੍ਰਾਈਸਿਟੀ ਵਿੱਚ ਰਿਕਾਰਡ 153.22 ਐਮਐਮ ਮੀਂਹ ਦਰਜ ਕੀਤਾ ਗਿਆ ਹੈ।