ਮੌਸਮ ਨੇ ਬਦਲਿਆ ਮਿਜਾਜ਼, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ - rainfall in ludhiana
ਮੌਸਮ ਵਿਭਾਗ ਵੱਲੋਂ ਦਿੱਤੀ ਗਈ ਚੇਤਾਵਨੀ ਮੁਤਾਬਿਕ ਲੁਧਿਆਣਾ ਵਿੱਚ ਸਵੇਰ ਤੋੋਂ ਤੇਜ਼ ਮੀਂਹ ਪੈ ਰਿਹਾ ਹੈ। ਮੀਂਹ ਕਰਕੇ ਜਿੱਥੇ ਪਾਰੇ ਵਿੱਚ ਗਿਰਾਵਟ ਦਰਜ ਕੀਤੀ ਗਈ, ਉੱਥੇ ਹੀ ਲੋਕਾਂ ਨੂੰ ਦੋ ਦਿਨ ਤੋਂ ਤੱਪਦੀ ਗ਼ਰਮੀ ਤੋਂ ਵੀ ਰਾਹਤ ਮਿਲੀ। ਮੌਸਮ ਵਿਭਾਗ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਪਹਿਲਾਂ ਹੀ ਚੇਤਾਵਨੀ ਦਿੱਤੀ ਸੀ ਕਿ ਦੋ ਦਿਨਾਂ ਤੱਕ ਤੇਜ਼ ਮੀਂਹ ਪੈ ਸਕਦਾ ਹੈ। ਕਿਸਾਨਾਂ ਲਈ ਇਹ ਮੀਂਹ ਲਾਹੇਵੰਦ ਦੱਸਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਜਲੰਧਰ ਵਿੱਚ ਵੀ ਸਵੇਰੇ ਤੋਂ ਮੀਂਹ ਪੈ ਰਿਹਾ ਹੈ।