ਮੀਂਹ ਨਾਲ ਮੌਸਮ ਹੋਇਆ ਖੁਸ਼ਨੁਮਾ, ਦਰਬਾਰ ਸਾਹਿਬ ਪਹੁੰਚੀ ਸੰਗਤ ਨੇ ਵਾਹਿਗੁਰੂ ਦਾ ਕੀਤਾ ਸ਼ੁਕਰਾਨਾ - ਵਾਹਿਗੁਰੂ ਦਾ ਕੀਤਾ ਸ਼ੁਕਰਾਨਾ
ਅੰਮ੍ਰਿਤਸਰ: ਮੀਂਹ ਪੈਣ ਨਾਲ ਬੀਤੇ ਕਈ ਦਿਨਾਂ ਤੋਂ ਪੈ ਰਹੀ ਹੁਮਸ ਭਰੀ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ। ਇਸੇ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ ਵਿੱਚ ਪਹੁੰਚੀ ਸੰਗਤ ਦੇ ਚਿਹੜੇ ਵੀ ਖਿੜ ਗਏ। ਸੰਗਤ ਨੇ ਕਿਹਾ ਕਿ ਬਹੁਤ ਜਿਆਦਾ ਗਰਮੀ ਪੈ ਰਹੀ ਸੀ ਤੇ ਮੱਥਾ ਟੇਕਣ ਵੇਲੇ ਲਾਈਨ ਵਿੱਚ ਖੜਨਾ ਬਹੁਤ ਔਖਾ ਹੋ ਰਿਹਾ ਹੈ। ਉਹਨਾਂ ਨੇ ਕਿਹਾ ਕਿ ਮੀਂਹ ਨਾਲ ਗਰਮੀ ਤੋਂ ਰਾਹਤ ਮਿਲੀ ਹੈ, ਜਿਸ ਕਾਰਨ ਹੁਣ ਅਸੀਂ ਅਰਾਮ ਨਾਲ ਪ੍ਰਮਾਤਮਾ ਦਾ ਸ਼ੁਕਰਾਨਾ ਕਰ ਸਕਦੇ ਹਨ।