ਮੀਂਹ ਕਾਰਨ ਸਕੂਲ ਤੇ ਦਫ਼ਤਰਾਂ ਨੇ ਧਾਰਿਆਂ ਛੱਪੜ ਦਾ ਰੂਪ !
ਪਠਾਨਕੋਟ: ਭਾਰਤ-ਪਾਕਿ ਸਰਹੱਦ (Indo-Pak border) ਦੇ ਨਾਲ ਲੱਗਦੇ ਬਮਿਆਲ ਸੈਕਟਰ 'ਚ ਅੱਜ ਹਰ ਪਾਸੇ ਪਾਣੀ ਹੀ ਪਾਣੀ ਨਜ਼ਰ ਆ ਰਿਹਾ ਹੈ, ਜਿਸ ਦਾ ਕਾਰਨ ਇਹ ਹੈ ਕਿ ਬੀਤੀ ਰਾਤ ਤੋਂ ਪੈ ਰਹੀ ਬਾਰਿਸ਼ ਕਾਰਨ ਲੋਕਾਂ ਦਾ ਰੋਜ਼ਾਨਾ ਦਾ ਕੰਮ (People's daily work) ਠੱਪ ਹੋ ਗਿਆ ਹੈ, ਉੱਥੇ ਹੀ 3 ਫੁੱਟ ਤੱਕ ਪਾਣੀ ਭਰ ਗਿਆ। ਜਿਸ ਕਾਰਨ ਜਿੱਥੇ ਲੋਕਾਂ ਦਾ ਸੜਕਾਂ ਤੋਂ ਲੰਘਣਾ ਔਖਾ ਹੋ ਗਿਆ, ਉੱਥੇ ਹੀ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ (students) ਨੂੰ ਵੀ ਸਕੂਲੋਂ ਛੁੱਟੀ ਕਰ ਦਿੱਤੀ ਗਈ। ਇਸ ਮੌਕੇ ਸਥਾਨਕ ਵਾਸੀਆਂ ਨੇ ਪੰਜਾਬ ਸਰਕਾਰ (Punjab Govt) ਨੂੰ ਜਲਦ ਇਸ ਦੇ ਹੱਲ ਲਈ ਅਪੀਲ ਕੀਤੀ ਹੈ।