ਕੇਂਦਰ ਸਰਕਾਰ ਵੱਲੋਂ ਪੰਜਾਬ 'ਚ ਬੰਦ ਕੀਤੀਆਂ ਮਾਲ ਗੱਡੀਆਂ ਨਿੰਦਣਯੋਗ: ਡਾ. ਰਾਜ ਕੁਮਾਰ - freight vehicles
ਹੁਸ਼ਿਆਰਪੁਰ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵੱਲੋਂ ਰੇਲ ਰੋਕੋ ਧਰਨੇ ਦੇ ਚਲਦੇ ਮਾਲ ਗੱਡੀਆਂ ਨੂੰ ਲੰਘਣ ਦੀ ਢਿੱਲ ਦੇ ਦਿੱਤੀ ਸੀ। ਪਰ ਕੇਂਦਰ ਸਰਕਾਰ ਵੱਲੋਂ ਪੰਜਾਬ 'ਚ ਮਾਲ ਗੱਡੀਆਂ ਜਾਣ 'ਤੇ ਰੋਕ ਲਗਾ ਦਿੱਤੀ ਹੈ। ਕੇਂਦਰ ਸਰਕਾਰ ਵੱਲੋਂ ਪੰਜਾਬ 'ਚ ਬੰਦ ਕੀਤੀਆਂ ਮਾਲ ਗੱਡੀਆਂ ਦੀ ਵਿਧਾਇਕ ਡਾ. ਰਾਜ ਕੁਮਾਰ ਨੇ ਨਿਖੇਧੀ ਕੀਤੀ। ਇਸ ਸਬੰਧੀ ਹੁਸ਼ਿਆਰਪੁਰ ਦੇ ਵਿਧਾਇਕ ਡਾ. ਰਾਜ ਕੁਮਾਰ ਨੇ ਕਿਹਾ ਕਿ ਕੇਂਦਰ ਸਰਕਾਰ ਅਜਿਹੀ ਕਾਰਵਾਈ ਕਰਕੇ ਇਕੱਲੇ ਕਿਸਾਨਾਂ ਨਾਲ ਹੀ ਨਹੀਂ ਬਲਕਿ ਸਾਰੇ ਪੰਜਾਬੀਆਂ ਨਾਲ ਧੱਕਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬੁਹਤ ਸਾਰੀਆਂ ਚੀਜ਼ਾ ਸੂਬੇ ਨੂੰ ਚਲਾਉਣ ਲਈ ਬਾਹਰਲੇ ਸੂਬਿਆ ਤੋਂ ਆਉਂਦੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਜਲਦ ਹੀ ਸੂਬੇ 'ਚ ਮਾਲ ਗੱਡੀਆਂ ਚਲਾਉਣ ਦੀ ਇਜਾਜ਼ਤ ਨਾ ਦਿੱਤੀ ਗਈ ਤਾਂ ਕੋਲੇ ਦੀ ਘਾਟ ਕਾਰਨ ਪੂਰਾ ਸੂਬਾ ਹਨੇਰੇ 'ਚ ਡੁੱਬ ਜਾਵੇਗਾ।