SGPC ਵੱਲੋਂ ਪਾਕਿ ਪੀਐੱਮ ਨੂੰ ਸੱਦੇ ਦੀ ਵੇਰਕਾ ਨੇ ਕੀਤੀ ਨਿਖੇਧੀ
ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ 25 ਜੁਲਾਈ ਨੂੰ ਸਜਾਏ ਜਾਣ ਵਾਲੇ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਦਿੱਤੇ ਸੱਦੇ ਦੀ ਕਾਂਗਰਸੀ ਆਗੂ ਡਾ. ਰਾਜ ਕੁਮਾਰ ਵੇਰਕਾ ਨੇ ਨਿਖੇਧੀ ਕੀਤੀ ਹੈ। ਇਮਰਾਨ ਖ਼ਾਨ ਨੂੰ ਭਾਰਤ ਦਾ ਦੁਸ਼ਮਨ ਦੱਸਦਿਆਂ ਵੇਰਕਾ ਨੇ ਕਿਹਾ ਕਿ ਦੁਸ਼ਮਨਾਂ ਨੂੰ ਸੱਦਾ ਨਹੀਂ ਦਿੱਤਾ ਜਾਂਦਾ।