ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੇ ਗਿਲਜੀਆਂ ਦੇ ਭਤੀਜੇ ਨਾਲ ਕੀਤੀ ਮੁਲਾਕਾਤ - ਰੰਧਾਵਾ ਰੋਪੜ ਜੇਲ੍ਹ ਪਹੁੰਚੇ
ਰੂਪਨਗਰ: ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਸਾਬਕਾ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਰੋਪੜ ਜੇਲ੍ਹ ਪਹੁੰਚੇ। ਇਸ ਮੌਕੇ ਉਹ ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਗਿਲਜੀਆਂ ਨੂੰ ਮਿਲਣ ਪਹੁੰਚੇ ਸਨ ਜੋ ਕਿ ਰੋਪੜ ਜੇਲ੍ਹ ਵਿੱਚ ਨਿਆਂਇਕ ਹਿਸਰਸਤ ਵਿੱਚ ਹੈ। ਦੱਸ ਦਈਏ ਕਿ ਦਲਜੀਤ ਨੂੰ ਉਸ ਦੇ ਚਾਚੇ ਸਮੇਤ ਜੰਗਲਾਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਸੀ ਜਿਸ ਤੋਂ ਬਾਅਦ ਉਸ ਨੂੰ ਚੰਡੀਗੜ੍ਹ ਤੋਂ ਗ੍ਰਿਫਤਾਰ ਕੀਤਾ ਗਿਆ ਸੀ।