ਹਲਕਾ ਅਜਨਾਲਾ ਦੇ ਵਰਕਰਾਂ ਨਾਲ ਰਾਜਾ ਵੜਿੰਗ ਨੇ ਕੀਤੀ ਮੀਟਿੰਗ - ਅਜਨਾਲਾ ਦੇ ਵਰਕਰਾਂ ਨਾਲ ਰਾਜਾ ਵੜਿੰਗ ਨੇ ਕੀਤੀ ਮੀਟਿੰਗ
ਅੰਮ੍ਰਿਤਸਰ: ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਅੱਜ ਅਜਨਾਲਾ ਹਲਕੇ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਵਰਕਰਾਂ ਨਾਲ ਮੀਟਿੰਗ ਕੀਤੀ ਗਈ ਜਿੱਥੇ ਹਰਪ੍ਰਤਾਪ ਅਜਨਾਲਾ ਵੱਲੋਂ ਰਾਜਾ ਵੜਿੰਗ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਵੱਲੋਂ ਸਾਰੇ ਹੀ ਲੀਡਰਾਂ ਨੂੰ ਮਿਲਿਆ ਜਾ ਰਿਹਾ ਹੈ ਤਾਂ ਜੋ ਕਾਂਗਰਸ ਪਾਰਟੀ ਨੂੰ ਆਉਣ ਵਾਲੇ ਦਿਨਾਂ ਵਿੱਚ ਮਜ਼ਬੂਤ ਕੀਤਾ ਜਾ ਸਕੇ। ਵੜਿੰਗ ਨੇ ਕਿਹਾ ਕਿ ਉਹ ਹਰ ਛੋਟੇ ਵਰਕਰ ਤੋਂ ਲੈ ਕੇ ਵੱਡੇ ਵਰਕਰ ਨੂੰ ਨਾਲ ਲੈ ਕੇ ਚੱਲਣਗੇ ਜੇਕਰ ਕਿਸੇ ਅੰਦਰ ਰੋਸ ਹੈ ਤਾਂ ਉਸ ਨੂੰ ਦੂਰ ਕੀਤਾ ਜਾਵੇਗਾ। ਵੜਿੰਗ ਨੇ ਕਿਹਾ ਕਿ ਮਾਨ ਸਰਕਾਰ ਦਾ ਹਨੀਮੂਨ ਚੱਲ ਰਿਹਾ ਹੈ 'ਤੇ ਉਹ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਪ੍ਰਮਾਤਮਾ ਉਨ੍ਹਾਂ ਨੂੰ ਬਲ ਬਖ਼ਸ਼ੇ ਤੇ ਉਹ ਕੀਤੇ ਵਾਅਦੇ ਪੂਰੇ ਕਰਨ ਸੁਨੀਲ ਜਾਖੜ ਦੇ ਬਿਆਨ ਤੇ ਰਾਜਾ ਵੜਿੰਗ ਨੇ ਕਿਹਾ ਕਿ ਸਾਨੂੰ ਬਹੁਤ ਸੋਚ ਸਮਝ ਕੇ ਬੋਲਣਾ ਚਾਹੀਦਾ ਹੈ।