ਰਾਜਘਾਟ 'ਤੇ ਧਰਨਾ ਕਾਂਗਰਸ ਦਾ ਨਵਾਂ ਡਰਾਮਾ: ਅਮਨ ਅਰੋੜਾ - ਰਾਸ਼ਟਰਪਤੀ ਰਾਮ ਨਾਥ ਕੋਵਿੰਦ
ਚੰਡੀਗੜ੍ਹ: ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੱਲ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਨਵੇਂ ਬਣਾਏ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਮਿਲਣ ਜਾਣਾ ਸੀ, ਪਰ ਰਾਸ਼ਟਰਪਤੀ ਵੱਲੋਂ ਉਨ੍ਹਾਂ ਨੂੰ ਮਿਲਣ ਲਈ ਮਨਾਂ ਕਰ ਦਿੱਤਾ। ਇਸ 'ਤੇ ਆਪ ਵਿਧਾਇਕ ਅਮਨ ਅਰੋੜਾ ਨੇ ਕੈਪਟਨ ਸਰਕਾਰ 'ਤੇ ਨਿਸ਼ਾਨਾ ਸਾਧਿਆ। ਇਸ ਸਬੰਧੀ ਅਰੋੜਾ ਨੇ ਕਿਹਾ ਕਿ ਰਾਸ਼ਟਰਪਤੀ ਵੱਲੋਂ ਕੈਪਟਨ ਨੂੰ ਮਿਲਣ ਲਈ ਮਨਾਂ ਕਰਨ 'ਤੇ ਮੈਨੂੰ ਲਗਦਾ ਹੈ ਕਿ ਰਾਸ਼ਟਰਪਤੀ ਨੂੰ ਜੇ ਕੋਈ ਮਿਲਣਾ ਚਾਹੁੰਦਾ ਹੈ ਤਾਂ ਉਨ੍ਹਾਂ ਨੂੰ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਰਾਜਘਟ 'ਤੇ ਧਰਨਾ ਲਗਾਉਣ ਦਾ ਕੋਈ ਫਾਇਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਧਰਨਾ ਪ੍ਰਧਾਨ ਮੰਤਰੀ ਦੇ ਘਰ ਦੇ ਅੱਗੇ ਲਗਾਉਣ ਚਾਹਿਦਾ ਹੈ।