ਨਸ਼ਿਆਂ ਨੂੰ ਲੈਕੇ ਰਾਜ ਕੁਮਾਰ ਵੇਰਕਾ ਦਾ ਆਮ ਆਦਮੀ ਪਾਰਟੀ ਉਤੇ ਨਿਸ਼ਾਨਾ - verka da sarkar te tanj
ਅੰਮ੍ਰਿਤਸਰ ਦੇ ਭਾਜਪਾ ਆਗੂ ਰਾਜ ਕੁਮਾਰ ਵੇਰਕਾ ਵਲੋਂ ਆਪ ਸਰਕਾਰ ਉਤੇ ਨਿਸ਼ਾਨਾ ਸਾਧਿਆ ਗਿਆ ਹੈ। ਉਨ੍ਹਾਂ ਕਿਹਾ ਕਿ ਆਪ ਵਰਕਰ ਅਤੇ ਬੀ ਸੀ ਵਿੰਗ ਦਾ ਪ੍ਰਧਾਨ ਜਸਵਿੰਦਰ ਬੱਬੂ ਅਸਾਮ ਪੁਲਿਸ ਵਲੋਂ 850 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਕਿਹਾ ਕਿ ਉਕਤ ਮੁਲਜ਼ਮ ਕੈਬਨਿਟ ਮੰਤਰੀ ਡਾ ਇੰਦਰਬੀਰ ਸਿੰਘ ਨਿੱਝਰ ਦਾ ਖਾਸਮ ਖਾਸ ਹੈ। ਵੇਰਕਾ ਨੇ ਕਿਹਾ ਕਿ ਮੁਲਜ਼ਮ ਨਸ਼ੇ ਨੂੰ ਪੰਜਾਬ ਲੈਕੇ ਆਉਣਾ ਚਾਹੁੰਦਾ ਸੀ। ਉਨ੍ਹਾਂ ਕਿਹਾ ਕਿ ਆਪ ਸਰਕਾਰ 'ਚ ਨਸ਼ੇ ਵੱਧ ਰਹੇ ਹਨ। ਵੇਰਕਾ ਨੇ ਕਿਹਾ ਕਿ ਆਪ ਵਰਕਰਾਂ ਦੇ ਨਸ਼ੇ 'ਚ ਹੱਥ ਰੰਗੇ ਹੋਏ ਹਨ ਅਤੇ ਇਸ ਲਈ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਉਤੇ ਜਵਾਬ ਦੇਣਾ ਚਾਹੀਦਾ ਹੈ।