ਜਲ੍ਹਿਆਂਵਾਲਾ ਬਾਗ਼ ਦੇ ਮਾਮਲੇ 'ਤੇ ਵੇਰਕਾ ਨੇ ਇਹ ਕੀ ਕਹਿ ਦਿੱਤਾ
ਜਲ੍ਹਿਆਂਵਾਲਾ ਬਾਗ਼ ਦੇ ਨਵੀਨੀਕਰਨ ਨੂੰ ਲੈ ਕੇ ਸਿਆਸਤ ਸ਼ੁਰੂ ਹੋ ਗਈ ਹੈ। ਕਾਂਗਰਸ ਦਾ ਦੋਸ਼ ਹੈ ਕਿ ਭਾਜਪਾ ਦੀ ਸਰਕਾਰ ਨਵੀਨੀਕਰਨ ਦੇ ਨਾਂਅ 'ਤੇ ਜਲ੍ਹਿਆਂਵਾਲਾ ਬਾਗ ਦੇ ਇਤਿਹਾਸਿਕ ਖੂਹ ਨੂੰ ਢਹਿ ਢੇਰੀ ਕਰ ਰਹੀ ਹੈ। ਕਾਂਗਰਸ ਦੇ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਉਹ ਭਾਰਤ ਦੇ ਸਾਰੇ ਮੈਂਬਰ ਪਾਰਲੀਮੈਂਟ ਨੂੰ ਚਿੱਠੀ ਲਿਖ ਕੇ ਇਸ ਮਾਮਲੇ ਨੂੰ ਸੰਸਦ 'ਚ ਉਠਾਉਣ ਦੀ ਮੰਗ ਕਰਨਗੇ ਤਾਂ ਜੋ ਇਸ ਇਤਿਹਾਸਿਕ ਖੂਹ ਨੂੰ ਬਚਾਇਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮਾਮਲੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੁਆਫੀ ਮੰਗਣੀ ਚਾਹੀਦੀ ਹੈ।
Last Updated : Jul 1, 2019, 11:01 AM IST