ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਰਾਜਸਭਾ ਮੈਂਬਰ ਸੰਤ ਸੀਚੇਵਾਲ ਦਾ ਅਹਿਮ ਬਿਆਨ, ਕਿਹਾ... - ਕਾਲਾ ਸੰਘਿਆਂ ਡਰੇਨ ਦੇ ਗੰਦਾ ਪਾਣੀ
ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਨਤਮਸਤਕ ਹੋਣ ਬਾਅਦ ਉਨ੍ਹਾਂ ਨੇ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਵਾਹਿਗੁਰੂ ਦੇ ਚਰਨਾਂ ਚ ਅਰਦਾਸ ਬੇਨਤੀ ਕੀਤੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਚੇਵਾਲ ਨੇ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਪ੍ਰਮਾਤਮਾ ਦਾ ਓਟ ਆਸਰਾ ਲੈਣ ਪਹੁੰਚੇ ਹਨ ਅਤੇ ਪੰਜਾਬ ਦੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜੋ ਕਾਲਾ ਸੰਘਿਆਂ ਡਰੇਨ ਦੇ ਗੰਦਾ ਪਾਣੀ ਨਾਲ ਸਤਲੁਜ ਦਰਿਆ ਦਾ ਪਾਣੀ ਖਰਾਬ ਹੋ ਰਿਹਾ ਹੈ ਉਸ ਨੂੰ ਬਚਾਉਣ ਲਈ ਲਗਾਤਾਰ ਹੀ ਉਨ੍ਹਾਂ ਵੱਲੋਂ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸਦੇ ਲਈ ਟਰੀਟਮੈਂਟ ਪਲਾਂਟ ਜੋ 135 ਲੀਟਰ ਪਰ ਹੈੱਡ ਪਾਣੀ ਕੱਢਦੇ ਹਨ ਉਸ ਨੂੰ ਦੁੱਗਣੀ ਕਪੈਸਟੀ ਚ ਕਰਨ ਲਈ ਪਾਣੀ ਕੱਢਣ ਲਈ ਅਸੀਂ ਯਤਨ ਬੰਦ ਹਾਂ ਅਤੇ ਉਸ ਦੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਵੀ ਹੋਈ ਹੈ।