ਰੱਖੜੀ ਦੇ ਤਿਉਹਾਰ ਨੂੰ ਲੈਕੇ ਬਾਜ਼ਾਰਾਂ ’ਚ ਰੌਣਕਾਂ - ਰੱਖੜੀ ਦੇ ਤਿਉਹਾਰ
ਹੁਸ਼ਿਆਰਪੁਰ: ਦੇਸ਼ ਵਿਦੇਸ਼ ਦੇ ਵਿੱਚ ਰੱਖੜੀ ਦਾ ਤਿਉਹਾਰ ਬੜੀ ਹੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ ਜਿਸ ਦੇ ਚੱਲਦੇ ਬਜ਼ਾਰਾਂ ’ਚ ਹੁਣ ਤੋਂ ਹੀ ਰੌਣਕਾਂ ਦੇਖਣ ਨੂੰ ਮਿਲ ਰਹੀ ਹੈ। ਸ਼ਹਿਰ ਗੜ੍ਹਸ਼ੰਕਰ ਦੇ ਬਾਜ਼ਾਰਾਂ ਵਿੱਚ ਵੀ ਰੱਖੜੀ ਦੇ ਤਿਉਹਾਰ ਨੂੰ ਲੈ ਕੇ ਰੌਣਕ ਦੇਖਣ ਨੂੰ ਮਿਲ ਰਹੀ ਹੈ ਅਤੇ ਦੁਕਾਨਦਾਰਾਂ ਦੇ ਚਿਹਰੇ ਤੇ ਰੌਣਕ ਦੇਖਣ ਨੂੰ ਮਿਲ ਰਹੀ ਹੈ। ਇਸ ਮੌਕੇ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਰੱਖੜੀ ਦਾ ਤਿਉਹਾਰ ਜਿਹੜਾ ਕਿ ਪੁਰਾਤਨ ਤਿਉਹਾਰ ਹੈ ਜੋ ਭਰਾ ਭੈਣ ਦੇ ਰਿਸ਼ਤੇ ਨੂੰ ਮਜ਼ਬੂਤ ਕਰਦਾ ਹੈ, ਜਿਸ ਨੂੰ ਲੈ ਕੇ ਬਾਜ਼ਾਰਾਂ ਵਿੱਚ ਰੌਣਕ ਦੇਖਣ ਨੂੰ ਮਿਲ ਰਹੀ ਹੈ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਪਿਛਲੇ ਸਾਲਾਂ ਨਾਲੋਂ ਇਸ ਸਾਲ ਬਾਜ਼ਾਰ ਦੇ ਵਿੱਚ ਜ਼ਿਆਦਾ ਰੌਣਕ ਦੇਖਣ ਨੂੰ ਮਿਲ ਰਹੀ ਹੈ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਰੱਖੜੀ ਦੇ ਪਵਿੱਤਰ ਤਿਉਹਾਰ ਨੂੰ ਦੇਖਦੇ ਹੋਏ ਉਨ੍ਹਾਂ ਵੱਲੋਂ ਵੱਖ-ਵੱਖ ਕਿਸਮ ਦੀਆਂ ਰੱਖੜੀਆਂ ਦੁਕਾਨਾਂ ਵਿੱਚ ਸਜਾਈਆਂ ਗਈਆਂ ਹਨ।