ਐਸਐਸਪੀ ਨੇ ਗਰੀਬ ਬੱਚਿਆਂ ਨਾਲ ਮਨਾਇਆ ਰੱਖੜੀ ਦਾ ਤਿਉਹਾਰ - Raksha Bandhan celebrated with poor children by SSP
ਸੰਗਰੂਰ: ਅੱਜ ਪੂਰੇ ਦੇਸ਼ ਵਿਚ ਰੱਖੜੀ ਦਾ ਤਿਉਹਾਰ ਬੜੇ ਪਿਆਰ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸੇ ਦੇ ਚੱਲਦੇ ਸੰਗਰੂਰ ਦੇ ਐਸਐਸਪੀ ਮਨਦੀਪ ਸਿੰਘ ਸਿੱਧੂ ਵੱਲੋਂ ਗਰੀਬ ਬੱਚਿਆਂ ਨਾਲ ਰੱਖੜੀ ਦਾ ਤਿਉਹਾਰ ਮਨਾਇਆ ਗਿਆ। ਇਸ ਦੌਰਾਨ ਉਨ੍ਹਾਂ ਨੇ ਬੱਚਿਆਂ ਨੂੰ ਨਵੇਂ ਕੱਪੜੇ ਦਿੱਤੇ। ਇਸ ਮੌਕੇ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਮੇਰੀ ਜ਼ਿੰਦਗੀ ਵਿਚ ਅੱਜ ਦਾ ਦਿਨ ਬਹੁਤ ਹੀ ਖੁਸੀ ਦਾ ਦਿਨ ਹੈ। ਇਨ੍ਹਾਂ ਬੱਚਿਆ ਵੱਲੋਂ ਸਭ ਤੋਂ ਜਿਆਦਾ ਮੇਰੇ ਰੱਖੜੀਆਂ ਬੰਨੀਆਂ ਗਈਆਂ ਹਨ। ਇਸ ਦੌਰਾਨ ਬੱਚੇ ਕਾਫੀ ਖੁਸ਼ ਨਜ਼ਰ ਆਏ।