ਦਰਜਾ ਚਾਰ ਮੁਲਾਜ਼ਮਾਂ ਦਾ ਭਗਵੰਤ ਮਾਨ ਸਰਕਾਰ ਖਿਲਾਫ਼ ਹੱਲਾ-ਬੋਲ - ਦਰਜਾ ਚਾਰ ਮੁਲਾਜ਼ਮਾਂ ਵੱਲੋਂ ਭਗਵੰਤ ਮਾਨ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ
🎬 Watch Now: Feature Video
ਪਟਿਆਲਾ: ਪੰਜਾਬ ਦੀ ਨਵੀਂ ਭਗਵੰਤ ਮਾਨ ਸਰਕਾਰ ਨੂੰ ਸੱਤਾ ਵਿੱਚ ਆਇਆਂ ਨੂੰ ਇੱਕ ਮਹੀਨੇ ਦਾ ਸਮਾਂ ਹੋ ਚੁੱਕਾ ਹੈ ਜਿੱਥੇ ਸਰਕਾਰ ਵੱਲੋਂ ਲੋਕਾਂ ਨੂੰ ਸਬਰ ਰੱਖਣ ਲਈ ਕਿਹਾ ਜਾ ਰਿਹਾ ਹੈ ਉੱਥੇ ਹੀ ਸੂਬਾ ਸਰਕਾਰ ਖਿਲਾਫ਼ ਧਰਨੇ ਪ੍ਰਦਰਸ਼ਨਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਪਟਿਆਲਾ ਵਿਖੇ ਕੋਰੋਨਾ ਮਹਾਮਾਰੀ ਦੌਰਾਨ ਕੰਮ ਕਰਨ ਵਾਲੇ ਦਰਜਾ ਚਾਰ ਮੁਲਾਜ਼ਮਾਂ ਵੱਲੋਂ ਭਗਵੰਤ ਮਾਨ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਪੱਕੇ ਕੀਤਾ ਜਾਵੇ। ਇਸ ਦੌਰਾਨ ਉਨ੍ਹਾਂ ਸੀਐਮ ਭਗਵੰਤ ਮਾਨ ਉਨ੍ਹਾਂ ਨਾਲ ਕੀਤੇ ਵਾਅਦਿਆਂ ਨੂੰ ਵੀ ਯਾਦ ਕਰਵਾਇਆ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਰੋਨਾ ਯੋਧਿਆਂ ਵਿੱਚੋਂ ਇੱਕ ਨੂੰ ਵੀ ਕੁਝ ਹੁੰਦਾ ਹੈ ਤਾਂ ਉਸਦਾ ਜ਼ਿੰਮੇਵਾਰ ਭਗਵੰਤ ਮਾਨ ਹੋਣਗੇ।