ਬੀਬੀ ਪਰਮਜੀਤ ਕੌਰ ਖਾਲੜਾ ਨੇ ਕੱਢਿਆ ਰੋਡ ਸ਼ੋਅ, ਵੇਖੋ ਵੀਡੀਓ - ਪੰਜਾਬ ਡੈਮੋਕ੍ਰੇਟਿਕ ਅਲਾਇੰਸ
ਹਲਕਾ ਖਡੂਰ ਸਾਹਿਬ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਵੱਲੋ ਵਿਧਾਨ ਸਭਾ ਹਲਕਾ ਤਰਨਤਾਰਨ ਵਿਖੇ ਰੋਡ ਸ਼ੋਅ ਕੱਢਿਆ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਬੀਬੀ ਖਾਲੜਾ ਦੇ ਸਮਰਥਕ ਗੱਡੀਆਂ ਲੈ ਕੇ ਸ਼ਾਮਲ ਹੋਏ। ਇਸ ਮੌਕੇ ਬੀਬੀ ਖਾਲੜਾ ਨੇ ਕਿਹਾ ਕਿ ਉਨ੍ਹਾਂ ਦਾ ਚੋਣ ਪ੍ਰਚਾਰ ਸਿੱਖਰਾਂ 'ਤੇ ਹੈ। ਉਹ ਲੋਕਾਂ ਨਾਲ ਜੁੜੇ ਮੁੱਦੇ ਲੈ ਕੇ ਲੋਕਾਂ ਦੀ ਕਚਹਿਰੀ ਵਿੱਚ ਜਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਉਹ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕਰਨਗੇ।