ਕੋਵਿਡ-19: ਪੰਜਾਬ ਕਰਫਿਊ ਕਾਰਨ ਰਾੜਾ ਸਾਹਿਬ ਰਿਹਾ ਬਿਲਕੁੱਲ ਬੰਦ - ਰਾੜਾ ਸਾਹਿਬ ਕਰਫਿਊ
ਕੋਰੋਨਾ ਵਾਇਰਸ ਤੋਂ ਬਚਾਅ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਕਰਫਿਊ ਦੇ ਐਲਾਨ ਤੋਂ ਬਾਅਦ ਲੁਧਿਆਣਾ ਵਿੱਚ ਸਥਿਤ ਰਾੜਾ ਸਾਹਿਬ ਵੀ ਪੂਰੀ ਤਰ੍ਹਾਂ ਬੰਦ ਰਿਹਾ। ਇੱਕ ਵੀ ਦੁਕਾਨ ਖੁੱਲ੍ਹੀ ਨਹੀਂ ਸੀ। ਸੜਕਾਂ ਅਤੇ ਬਾਜ਼ਾਰ ਪੂਰੀ ਤਰ੍ਹਾਂ ਸੁੰਨਸਾਨ ਸਨ। ਲੋਕੀ ਸਰਕਾਰ ਦਾ ਪੂਰੀ ਤਰ੍ਹਾਂ ਸਹਿਯੋਗ ਕਰ ਰਹੇ ਹਨ।