ਪਨਬੱਸ ਦੇ ਕੱਚੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ - ਪਠਾਨਕੋਟ
ਪਠਾਨਕੋਟ: ਪੰਜਾਬ ਸਰਕਾਰ ਸੱਤਾ ਵਿੱਚ ਆਉਣ ਤੋਂ ਪਹਿਲਾਂ ਸੂਬੇ ਦੇ ਲੋਕਾਂ ਨਾਲ ਕਈ ਵਾਅਦੇ ਕੀਤੇ ਸਨ। ਉਨ੍ਹਾਂ ਵਿੱਚੋਂ 1 ਵਾਅਦਾ ਮੁਲਾਜ਼ਮਾਂ ਨਾਲ ਵੀ ਕੀਤਾ ਗਿਆ ਸੀ ਕਿ ਜਿਹੜੇ ਮੁਲਾਜ਼ਮ ਕੱਚੇ ਹਨ, ਉਨ੍ਹਾਂ ਨੂੰ ਪੱਕਾ ਕੀਤਾ ਜਾਵੇਗਾ। ਪਰ ਹੁਣ ਪੰਜਾਬ ਸਰਕਾਰ ਨੇ ਇਨ੍ਹਾਂ ਕੱਚੇ ਮੁਲਾਜ਼ਮਾਂ ਨੂੰ ਬਾਹਰ ਦਾ ਰਸਤਾ ਵਿਖਾਉਣ ਦਾ ਮਨ ਬਣਾ ਲਿਆ ਹੈ। ਇਸ ਦੇ ਚੱਲਦੇ ਪਠਾਨਕੋਟ ਦੇ ਵਿੱਚ ਪੰਜਾਬ ਰੋਡਵੇਜ਼ ਪਨਬੱਸ ਮੁਲਾਜ਼ਮਾਂ ਨੇ ਇਕੱਠੇ ਹੋ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ।