ਪੰਜਾਬ 'ਚ ਮੁੜ ਹੋਈ ਕੋਰੋਨਾ ਦੀ ਐਂਟਰੀ, ਸਰਕਾਰ ਵੱਲੋਂ ਨਵੀਆਂ ਹਦਾਇਤਾਂ ਜਾਰੀ - Government of Punjab
ਬਠਿੰਡਾ: ਭਾਰਤ ਦੇ ਦੂਜੇ ਸੂਬਿਆਂ ਤੋਂ ਬਾਅਦ ਹੁਣ ਪੰਜਾਬ ਦੇ 'ਚ ਵੀ ਕੋਵਿਡ (Covid in punjab) ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ, ਜਿਸ ਕਾਰਨ ਪੰਜਾਬ ਸਰਕਾਰ (Government of Punjab) ਨੇ ਜ਼ਿਲ੍ਹੇ ਦੇ ਐੱਸ.ਐੱਸ.ਪੀ. ਅਤੇ ਡੀਸੀ ਨੂੰ ਹਦਾਇਤ ਕੀਤੀ ਹੈ। ਕਿ ਭੀੜ-ਭੜੱਕੇ ਵਾਲੀਆਂ ਥਾਵਾਂ 'ਤੇ ਮਾਸਕ ਪਾਉਣਾ ਜ਼ਰੂਰੀ ਕੀਤਾ ਜਾਵੇ, ਹਾਲਾਂਕਿ ਅੱਜ ਪਹਿਲਾ ਦਿਨ ਸੀ। ਬਠਿੰਡਾ (Bathinda) 'ਚ ਇਸ ਦਾ ਅਸਰ ਦੇਖਣ ਨੂੰ ਮਿਲਿਆ। ਬੱਸ ਸਟੈਂਡ 'ਚ ਕਿਸੇ ਨੇ ਵੀ ਮਾਸਕ ਨਹੀਂ ਪਾਇਆ ਹੋਇਆ ਅਤੇ ਬਹੁਤੇ ਲੋਕਾਂ ਨੂੰ ਇਹ ਪਤਾ ਹੀ ਨਹੀਂ ਕਿ ਅੱਜ ਤੋਂ ਮਾਸਕ ਪਾਉਣਾ ਜ਼ਰੂਰੀ ਹੋ ਗਿਆ ਹੈ।