ਭਾਜਪਾ ’ਚ ਸ਼ਾਮਲ ਹੋਏ ਕਾਂਗਰਸੀਆਂ ’ਤੇ ਸੁਣੋ ਕੀ ਬੋਲੇ ਕਾਂਗਰਸੀ ਤੇ ਆਪ ਆਗੂ ?
ਚੰਡੀਗੜ੍ਹ: ਪੰਜਾਬ ਭਾਜਪਾ ’ਚ ਸ਼ਾਮਿਲ ਹੋਏ ਕਾਂਗਰਸੀ ਆਗੂਆਂ ਨੂੰ ਲੈ ਸੂਬੇ ਦੀ ਸਿਆਸਤ ਭਖ ਚੁੱਕੀ ਹੈ। ਸੰਗਰੂਰ ਦੀ ਲੋਕਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਪਾਰਟੀ ਨੂੰ ਛੱਡ ਕੇ ਜਾਣਾ ਕਾਂਗਰਸ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਕਾਂਗਰਸ ਦੇ ਬੁਲਾਰੇ ਕੁਲਦੀਪ ਵੈਦ ਨੇ ਕਿਹਾ ਕਿ ਪਾਰਟੀ ਨੂੰ ਕਿਸੇ ਦੇ ਜਾਣ ਨਾਲ ਕੋਈ ਫਰਕ ਨਹੀਂ ਪੈਂਦਾ। ਉਨ੍ਹਾਂ ਕਿਹਾ ਕਿ ਅੱਜ ਇਨ੍ਹਾਂ ਲੀਡਰਾਂ ਨੂੰ ਪਾਰਟੀ ਦੇ ਨਾਲ ਖੜ੍ਹਨ ਦੀ ਲੋੜ ਸੀ ਪਰ ਇਹ ਪਾਰਟੀ ਛੱਡ ਕੇ ਜਾ ਰਹੇ ਹਨ। ਉਥੇ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੇ ਕਿਹਾ ਹੈ ਕਿ ਕਾਂਗਰਸ ਦੇ ਜੋ ਆਗੂ ਭਾਜਪਾ ਵਿੱਚ ਸ਼ਾਮਲ ਹੋਏ ਹਨ ਉਹ ਕਾਂਗਰਸ ਵਿਚ ਘੁਟਣ ਮਹਿਸੂਸ ਕਰ ਰਹੇ ਸਨ ਜਿਸ ਕਰਕੇ ਉਨ੍ਹਾਂ ਨੇ ਇਹ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਵਿੱਚ ਮਾਂ ਅਤੇ ਪੁੱਤ ਜੋ ਪਾਰਟੀ ਚਲਾ ਰਹੇ ਹਨ ਹੁਣ ਉਸ ਨੂੰ ਸਾਰੇ ਹੀ ਛੱਡਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜੋ ਚੋਣਾਂ ਦੇ ਦੌਰਾਨ ਦਿੱਲੀ ਰਾਜਸਥਾਨ ਅਤੇ ਹਰਿਆਣਾ ਤੋਂ ਵੱਡੇ ਵੱਡੇ ਲੀਡਰ ਆਏ ਸਨ ਵਿਉਂਤਬੰਦੀਆਂ ਬਣਾ ਰਹੇ ਸਨ ਅੱਜ ਉਹ ਕਿੱਥੇ ਹਨ।