ਆਮ ਆਦਮੀ ਕਲੀਨਿਕਾਂ ਚ ਪਹੁੰਚੇ ਲੋਕਾਂ ਦੇ ਪ੍ਰਤੀਕਰਮ - ਆਮ ਆਦਮੀ ਕਲੀਨਿਕਾਂ ਦੀ ਰਿਐਲਿਟੀ ਚੈਕਿੰਗ
ਸੰਗਰੂਰ: ਜ਼ਿਲ੍ਹੇ ਦੇ ਹੇੜੀ ਰੋਡ ਉੱਤੇ ਬਣੇ ਆਮ ਆਦਮੀ ਕਲੀਨਿਕਾਂ ਦੀ (Aam Aadmi Clinic) ਰਿਐਲਿਟੀ ਚੈਕਿੰਗ ਕੀਤੀ ਗਈ ਹੈ। ਮੁਹੱਲਾ ਕਲੀਨਿਕ ਦੇ ਵਿੱਚ 12 ਵਜੇ ਤੱਕ ਡਾਕਟਰਾਂ ਵੱਲੋਂ 23 ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ ਸੀ। ਡਾਕਟਰ ਨੇ ਦੱਸਿਆ ਕਿ 50 ਦੇ ਕਰੀਬ ਮਰੀਜ਼ਾਂ ਦੀ ਅੱਜ ਪਹਿਲੇ ਦਿਨ ਰਜਿਸਟ੍ਰੇਸ਼ਨ ਹੋਈ ਹੈ। ਸਥਾਨਕ ਲੋਕਾਂ ਨਾਲ ਗੱਲਬਾਤ ਕੀਤੀ ਤਾਂ ਉਨਾਂ ਦਾ ਕਹਿਣਾ ਸੀ ਕਿ ਸਰਕਾਰੀ ਹਸਪਤਾਲ ਨਾਲੋਂ ਬਹੁਤ ਵਧੀਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਵਿੱਚ ਹਸਪਤਾਲ ਨਾਲੋਂ ਸਮਾਂ ਵੀ ਘੱਟ ਲੱਗਦਾ ਹੈ। ਉਨ੍ਹਾਂ ਕਿਹਾ ਕਿ ਇੱਥੇ ਡਾਕਟਰਾਂ ਵੱਲੋਂ ਗੱਲ ਬੜੇ ਧਿਆਨ ਨਾਲ ਸੁਣੀ ਜਾਂਦੀ ਹੈ ਅਤੇ ਇਲਾਜ ਵੀ ਵਧੀਆ ਕੀਤਾ ਜਾ ਰਿਹਾ ਹੈ। ਫਿਲਹਾਲ ਦੇ ਲਈ ਸਰਕਾਰ ਦੇ ਵੱਲੋਂ ਦਿੱਤੀ ਜਾ ਰਹੀ ਸਹੂਲਤ ’ਤੇ ਲੋਕਾਂ ਦੇ ਚੰਗੇ ਪ੍ਰਤੀਕਰਮ ਦਿੱਤੇ ਜਾ ਰਹੇ ਹਨ।