ਮੀਂਹ ਕਾਰਨ ਗਰਮੀ ਤੋਂ ਰਾਹਤ, ਕਿਸਾਨਾਂ ਦੇ ਖਿੜੇ ਚਿਹਰੇ
ਮਾਨਸਾ: ਗਰਮੀ ਤੋਂ ਬਾਅਦ ਇੱਕ ਵਾਰ ਮੌਸਮ ਦੇ ਵਿੱਚ ਠੰਢਕ ਆਈ ਹੈ ਅੱਜ ਮਾਨਸਾ ਦੇ ਵਿਚ ਤੇਜ਼ ਹਨ੍ਹੇਰੀ ਤੋਂ ਬਾਅਦ ਹੋਈ ਬਾਰਿਸ਼ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਉੱਥੇ ਹੀ ਲੋਕਾਂ ਦਾ ਕਹਿਣਾ ਹੈ ਕਿ ਇਸ ਬਾਰਿਸ਼ ਦੇ ਨਾਲ ਜਿੱਥੇ ਗਰਮੀ ਤੋਂ ਰਾਹਤ ਮਿਲੀ ਹੈ ਉੱਥੇ ਹੀ ਫਸਲਾਂ ਦੇ ਲਈ ਵੀ ਲਾਭਦਾਇਕ ਹੈ ਕਿਉਂਕਿ ਇਨੀਂ ਦਿਨੀਂ ਕਿਸਾਨ ਨਹਿਰੀ ਪਾਣੀ ਦੀ ਮੰਗ ਕਰ ਰਹੇ ਹਨ। ਕਿਸਾਨਾਂ ਵੱਲੋਂ ਨਰਮੇ ਦੀ ਬਿਜਾਈ ਕੀਤੀ ਜਾ ਰਹੀ ਹੈ ਅਤੇ ਝੋਨੇ ਦੇ ਲਈ ਜ਼ਮੀਨਾਂ ਵੀ ਤਿਆਰ ਕੀਤੀਆਂ ਜਾ ਰਹੀਆਂ ਹਨ ਅਤੇ ਇਹ ਮੀਂਹ ਕਿਸਾਨਾਂ ਦੇ ਲਈ ਕਾਫੀ ਲਾਹੇਵੰਦ ਹੈ।