ਸੰਘਣੀ ਧੁੰਦ ਕਾਰਨ ਹੋਇਆ ਸੜਕ ਹਾਦਸਾ, 2 ਵਿਅਕਤੀਆਂ ਦੀ ਮੌਤ - ਪਿੰਡ ਭਾਈ ਬਖਤੌਰ
ਬਠਿੰਡਾ: ਜ਼ਿਲ੍ਹੇ ਦੇ ਅਧੀਨ ਪੈਂਦੇ ਪਿੰਡ ਭਾਈ ਬਖਤੌਰ ਨਜ਼ਦੀਕ ਸਵੇਰੇ 4 ਵਜੇ ਦੇ ਕਰੀਬ ਸੰਘਣੀ ਧੁੰਦ ਦੇ ਕਾਰਨ ਦੋ ਵਾਹਨਾਂ ਦੇ ਆਪਸ ਵਿੱਚ ਟਕਰਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੇ ਚਲਦੇ ਕੈਂਟਰ ਸਵਾਰ 2 ਵਿਅਕਤੀਆਂ ਦੀ ਮੌਤ ਮੌਕੇ 'ਤੇ ਹੋ ਗਈ। ਹਾਦਸੇ ਦੀ ਜਾਣਕਾਰੀ ਮਿਲਦੇ ਹੀ ਸ਼ਹਿਰ ਦੀ ਸਮਾਜਸੇਵੀ ਸੰਸਥਾ ਸਹਾਰਾ ਜਨਸੇਵਾ ਦੇ ਵਰਕਰ ਮੌਕੇ 'ਤੇ ਪੁੱਜੀ ਅਤੇ ਮ੍ਰਿਤਕ ਵਿਅਕਤੀਆਂ ਦੀਆਂ ਲਾਸ਼ਾਂ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ ਵਿਖੇ ਪਹੁੰਚਾਇਆ ਗਿਆ। ਇਸ ਸਬੰਧੀ ਡਾ. ਗੁਰਮੇਲ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ।