ਹਥਿਆਰਬੰਦ ਬਦਮਾਸ਼ਾਂ ਨੇ ਲੱਖਾਂ ਦੀ ਲੁੱਟ ਨੂੰ ਦਿੱਤਾ ਅੰਜ਼ਾਮ, ਜਾਂਚ 'ਚ ਜੁੱਟੀ ਪੁਲਿਸ
ਅੰਮ੍ਰਿਤਸਰ: ਜ਼ਿਲ੍ਹੇ ਚ ਲਗਾਤਾਰ ਲੁੱਟ ਖੋਹ ਦੀਆਂ ਵਾਰਦਾਤਾਂ ਹੋ ਰਹੀਆਂ ਹਨ ਇਸੇ ਤਰ੍ਹਾਂ ਦਾ ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਮਾਲ ਰੋਡ ਤੋਂ ਸਾਹਮਣੇ ਆਇਆ ਹੈ ਜਿੱਥੇ ਲੁਟੇਰਿਆ ਨੇ ਇੱਕ ਪਰਿਵਾਰ ਨੂੰ ਆਪਣੀ ਲੁੱਟ ਦਾ ਸ਼ਿਕਾਰ ਬਣਾਇਆ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤਾਂ ਨੇ ਦੱਸਿਆ ਕਿ ਉਹ ਕਾਰ ਚ ਸਵਾਰ ਹੋ ਕੇ ਜਿਵੇਂ ਹੀ ਆਪਣੇ ਘਰ ਕੋਲ ਪਹੁੰਚੇ ਤਾਂ ਉਨ੍ਹਾਂ ਦੇ ਸਾਹਮਣੇ ਇੱਕ ਕਾਰ ਆ ਗਈ ਜਿਸ ਚੋਂ ਪਿਸਤੌਲ ਅਤੇ ਤੇਜ਼ਧਾਰ ਹਥਿਆਰ ਨਾਲ ਚਾਰ ਪੰਜ ਨੌਜਵਾਨ ਨਿਕਲੇ ਅਤੇ ਉਨ੍ਹਾਂ ਦੇ ਨਾਲ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਲੁਟੇਰੇ ਤਕਰੀਬਨ 4 ਲੱਖ ਦੇ ਕਰੀਬ ਦੀ ਲੁੱਟ ਨੂੰ ਅੰਜਾਮ ਦੇ ਕੇ ਫਰਾਰ ਹੋ ਗਏ। ਉਨ੍ਹਾਂ ਨੇ ਜਿਨ੍ਹਾਂ ਵੀ ਪਾਇਆ ਹੋਇਆ ਸੋਨਾ ਸੀ ਉਸ ਨੂੰ ਉਤਰਵਾ ਕੇ ਫਰਾਰ ਹੋ ਗਏ। ਫਿਲਹਾਲ ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਸਬੰਧੀ ਸੀਸੀਟੀਵੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।