ਪੰਜਾਬ 'ਚ ਨਹੀਂ ਰੁਕ ਰਹੀਆਂ ਲੁੱਟ-ਖੋਹ ਦੀਆਂ ਵਾਰਦਾਤਾਂ - Looting incidents not stopping in Punjab
ਹੁਸ਼ਿਆਰਪੁਰ: ਪੰਜਾਬ ਵਿੱਚ ਲਗਾਤਾਰ ਵੱਧ ਰਹੀਆਂ ਲੁੱਟ-ਖੋਹ ਦੀਆਂ ਵਾਰਦਾਤਾਂ ਵੱਧ ਦੀਆਂ ਜਾ ਰਹੀਆਂ ਹਨ। ਜਿਸ ਦੀਆਂ ਤਾਜ਼ਾ ਤਸਵੀਰਾਂ ਹੁਸ਼ਿਆਰਪੁਰ ਦੇ ਸੁੰਦਰ ਨਗਰ (Surnder Nagar of Hoshiarpur) ਤੋਂ ਸਾਹਮਣੇ ਆਈਆਂ ਹਨ। ਜਿੱਥੇ ਮੋਟਰਸਕਾਈਲ ਸਵਾਰ 2 ਨੌਜਵਾਨ ਇੱਕ ਔਰਤ ਦੇ ਗਲੇ ਵਿੱਚ ਪਾਈ ਸੋਨੇ ਦੀ ਚੈਨ ਝਪਟ ਕੇ ਮੌਕੇ ਤੋਂ ਫਰਾਰ ਹੋ ਗਏ ਹਨ। ਘਟਨਾ ਦੀ ਸਾਰੀ ਵਾਰਦਾਤ ਨੇੜੇ ਲੱਗੇ ਸੀਸੀਟੀਵੀ ਵਿੱਚ ਕੈਦ (Imprisoned in CCTV) ਹੋ ਗਈ ਹੈ। ਪੀੜਤ ਮਹਿਲਾ ਪਿੰਡ ਸਲਵਾੜਾ ਦੀ ਰਹਿਣ ਵਾਲੀ ਸੀ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਨੇ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕਰਨੀ ਸ਼ੁਰੂ ਕਰ ਦਿੱਤੀ ਹੈ। ਪੁਲਿਸ (Police) ਦਾ ਕਹਿਣ ਹੈ ਕਿ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।