ਪੰਜਾਬ

punjab

ETV Bharat / videos

ਰੋਪੜ ਪੁਲਿਸ ਕੋਲ 11 ਜੁਲਾਈ ਤੱਕ ਰਿਮਾਂਡ ’ਤੇ ਗੈਂਗਸਟਰ ਸੁਖਪ੍ਰੀਤ ਬੁੱਢਾ - ਪਿੰਡ ਊਧਮਪੁਰ ਨਾਲਿਆਂ

By

Published : Jul 8, 2022, 7:27 AM IST

ਰੋਪੜ: ਜ਼ਿਲ੍ਹਾ ਪੁਲਿਸ ਗੈਂਗਸਟਰ ਸੁਖਪ੍ਰੀਤ ਬੁੱਢਾ ਨੂੰ ਬਠਿੰਡਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਰੋਪੜ ਲੈ ਕੇ ਆਈ। ਜਿਸ ਤੋਂ ਬਾਅਦ ਰੋਪੜ ਪੁਲਿਸ ਵੱਲੋਂ ਗੈਂਗਸਟਰ ਸੁਖਪ੍ਰੀਤ ਬੁੱਢਾ ਨੂੰ ਭਾਰੀ ਸੁਰੱਖਿਆ ਵਿਚਕਾਰ ਸਿਵਲ ਜੱਜ ਰਵੀਇੰਦਰ ਸਿੰਘ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਸੁਖਪ੍ਰੀਤ ਬੁੱਢਾ ਨੂੰ 11 ਜੁਲਾਈ ਤੱਕ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਜਾਣਕਾਰੀ ਅਨੁਸਾਰ 8 ਦਸੰਬਰ 2021 ਨੂੰ ਮੋਰਿੰਡਾ ਪ੍ਰਾਇਮਰੀ ਕੋ-ਆਪ੍ਰੇਟਿਵ ਖੇਤੀਵਾੜੀ ਵਿਕਾਸ ਬੈਂਕ ਦੇ ਡਾਇਰੈਕਟਰ ਅਵਤਾਰ ਸਿੰਘ ਜੋ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਦੇ ਨਜ਼ਦੀਕੀ ਸਨ, ਨੂੰ ਮੋਰਿੰਡਾ ਦੇ ਪਿੰਡ ਊਧਮਪੁਰ ਨਾਲਿਆਂ ਵਿੱਚ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਸਬੰਧੀ ਅਵਤਾਰ ਸਿੰਘ ਦੀ ਪਤਨੀ ਕੁਲਬੀਰ ਕੌਰ ਦੇ ਬਿਆਨਾਂ ’ਤੇ ਪੁਲਿਸ ਨੇ ਕਤਲ ਦਾ ਕੇਸ ਦਰਜ ਕਰ ਲਿਆ ਸੀ। ਐਸਪੀ ਹਰਬੀਰ ਸਿੰਘ ਅਟਵਾਲ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਹੁਣ ਗੈਂਗਸਟਰ ਸੁਖਪ੍ਰੀਤ ਬੁੱਢਾ ਦਾ ਨਾਮ ਸਾਹਮਣੇ ਆਇਆ ਹੈ ਅਤੇ ਬੁੱਢਾ ਤੋਂ ਪੁੱਛਗਿੱਛ ਕੀਤੀ ਜਾਵੇਗੀ।

ABOUT THE AUTHOR

...view details