ਖੇਤੀ ਕਾਨੂੰਨਾਂ ਦੇ ਵਿਰੋਧ 'ਚ ਰਾਗੀ ਸਿੰਘਾਂ ਨੇ ਕੱਢਿਆ ਰੋਸ ਮਾਰਚ - ਭਗਤ ਰਵਿਦਾਸ ਚੌਂਕ
ਸ੍ਰੀ ਅਨੰਦਪੁਰ ਸਾਹਿਬ: ਕਿਸਾਨੀ ਸੰਘਰਸ਼ ਦੀ ਹਮਾਇਤ ਵਿੱਚ ਦੇਸ਼ ਦੀਆਂ ਵੱਖ-ਵੱਖ ਜਥੇਬੰਦੀਆਂ ਲਗਾਤਾਰ ਧਰਨਾ ਪ੍ਰਦਰਸ਼ਨ ਕਰ ਰਹੀਆਂ ਹਨ ਅਤੇ ਕੇਂਦਰ ਸਰਕਾਰ ਨੂੰ ਕਾਲੇ ਕਾਨੂੰਨ ਵਾਪਸ ਲੈਣ ਦੀ ਅਪੀਲ ਕਰ ਰਹੀਆਂ ਹਨ। ਇਸੇ ਕੜੀ ਦੇ ਵਿੱਚ ਸ੍ਰੀ ਆਨੰਦਪੁਰ ਸਾਹਿਬ ਵਿਖੇ ਸੁਸ਼ੋਭਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਰਾਗੀ ਸਿੰਘਾਂ ਵੱਲੋਂ ਵੀ ਕਿਸਾਨੀ ਸੰਘਰਸ਼ ਦੀ ਹਮਾਇਤ ਕੀਤੀ ਗਈ ਹੈ। ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ 1 ਰੋਸ ਮਾਰਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ਼ੁਰੂ ਕੀਤਾ ਗਿਆ ਜੋ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਹੁੰਦਾ ਹੋਇਆ ਭਗਤ ਰਵਿਦਾਸ ਚੌਂਕ ਵਿਖੇ ਜਾ ਕੇ ਸਮਾਪਤ ਹੋਇਆ।