Rupnagar:ਨਸ਼ੇ ਦੀ ਵੱਡੀ ਖੇਪ ਸਮੇਤ ਇਕ ਕਾਬੂ - NDPS Act
ਰੂਪਨਗਰ:ਨਸ਼ਿਆਂ ਖਿਲਾਫ਼(Against Drugs) ਚਲਾਈ ਜਾ ਰਹੀ ਮੁਹਿੰਮ ਤਹਿਤ ਰੂਪਨਗਰ ਦੇ ਭਰਤਗੜ੍ਹ ਪੁਲਿਸ ਨੇ ਇਕ ਵਿਅਕਤੀ ਕੋਲੋਂ 32 ਕਿਲੋਂ 500 ਗ੍ਰਾਮ ਭੁੱਕੀ ਬਰਾਮਦ ਕੀਤੀ ਹੈ।ਇਸ ਬਾਰੇ ਜਾਂਚ ਅਧਿਕਾਰੀ ਕੇਵਲ ਸਿੰਘ ਦਾ ਕਹਿਣਾ ਹੈ ਕਿ ਸਾਨੂੰ ਗੁਪਤ ਸੂਚਨਾ ਮਿਲੀ ਸੀ ਜਿਸ ਦੇ ਆਧਾਰਿਤ ਇਕ ਵਿਅਕਤੀ ਨੂੰ ਚੈਕਿੰਗ (Checking) ਲਈ ਰੋਕਿਆ ਜਦੋਂ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸਨੇ ਭੱਜਣ ਦੀ ਕੋਸ਼ਿਸ਼ ਕੀਤੀ ਜਦੋਂ ਉਸਦੀ ਬੋਰੀ ਦੀ ਤਾਲਾਸ਼ੀ ਲਈ ਗਈ ਤਾਂ ਉਸ ਵਿਚੋਂ 32 ਕਿਲੋ 500 ਗ੍ਰਾਮ ਭੁੱਕੀ ਬਰਾਮਦ ਕੀਤੀ ਹੈ।ਪੁਲਿਸ ਦਾ ਕਹਿਣਾ ਹੈ ਕਿ NDPS Act ਅਧੀਨ ਮਾਮਲਾ ਦਰਜ ਕਰ ਲਿਆ ਹੈ।