ਪੰਜਾਬ

punjab

ETV Bharat / videos

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਡਿਪਟੀ ਕਮਿਸ਼ਨਰ ਰਾਂਹੀ ਸਰਕਾਰ ਨੂੰ ਭੇਜਿਆ ਮੰਗ ਪੱਤਰ - ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ

By

Published : Oct 3, 2022, 3:36 PM IST

ਰੂਪਨਗਰ: ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ICDS ਸਕੀਮ ਦੇ ਸੰਤਾਲਵੀ ਵਰ੍ਹੇ ਗੰਢ ਨੂੰ ਸਮਰਪਿਤ ਮਾਸ ਡੈਪੂਟੇਸ਼ਨ ਦੇ ਰੂਪ ਵਿਚ ਇਕੱਠੇ ਹੋ ਕੇ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਸਰਕਾਰ ਨੂੰ ਮੰਗ ਪੱਤਰ ਭੇਜਿਆ ਗਿਆ। ਇਸ ਮੰਗ ਪੱਤਰ ਰਾਹੀਂ ਮੰਗ ਕੀਤੀ ਕਿ 47 ਵਰ੍ਹੇ ਬੀਤ ਜਾਣ ਦੇ ਬਾਅਦ ਵੀ ਇਸ ਸਕੀਮ ਵਿੱਚ ਕੰਮ ਕਰਨ ਵਾਲੀਆਂ ਵਰਕਰ ਅਤੇ ਹੈਲਪਰ ਅੱਜ ਵੀ ਮਾਣ ਭੱਤੇ ਵਿਚ ਕੰਮ ਕਰਨ ਲਈ ਮਜ਼ਬੂਰ ਹਨ। ਉਨ੍ਹਾਂ ਨੇ ਕਿਹਾ ਕਿ ਇਹ ਭੱਤਾ ਵੀ ਸਮੇਂ ਸਿਰ ਪ੍ਰਾਪਤ ਨਹੀਂ ਹੋ ਰਿਹਾ। ਜਿਸ ਕਾਰਨ ਵਰਕਰਾਂ ਅਤੇ ਹੈਲਪਰਾਂ ਦੇ ਘਰਾਂ ਦੇ ਚੁੱਲ੍ਹੇ ਠੰਢੇ ਪੈ ਗਏ ਹਨ ਕਿਉਂਕਿ ਬਹੁਤ ਸਾਰੀਆਂ ਵਰਕਰ ਅਤੇ ਹੈਲਪਰ ਇਸ ਮਾਣ ਭੱਤੇ ਉੱਤੇ ਹੀ ਗੁਜਾਰਾ ਕਰਦੀਆਂ ਹਨ। ਇਸ ਮੌਕੇ ਆਂਗਣਵਾੜੀ ਯੂਨੀਅਨ ਦੀ ਸੂਬਾ ਜੁਆਇੰਟ ਸਕੱਤਰ ਗੁਰਦੀਪ ਕੌਰ ਨੇ ਕਿਹਾ ਕਿ ਜੇਕਰ ਮੰਗਾਂ ਦਾ ਹੱਲ ਛੇਤੀ ਨਾ ਕੀਤਾ ਗਿਆ ਤਾਂ ਮੁੱਖ ਮੰਤਰੀ ਦਾ ਘਿਰਾਓ ਕੀਤਾ ਜਾਵੇਗਾ। ਜਿਸ ਤੋਂ ਨਿਕਲਣ ਵਾਲੇ ਸਿੱਟਿਆਂ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। Anganwadi Employees Union Punjab Citu.

ABOUT THE AUTHOR

...view details