ਪੰਜਾਬ

punjab

ETV Bharat / videos

ਰੂਪਨਗਰ: ਪੁਲਿਸ ਵੱਲੋਂ ਨਾਕੇਬੰਦੀ ਕਰ ਵਾਹਨਾਂ ਦੀ ਕੀਤੀ ਗਈ ਚੈਕਿੰਗ, ਮਾੜੇ ਅਨਸਰਾਂ ਨੂੰ ਵੀ ਦਿੱਤੀ ਇਹ ਚਿਤਾਵਨੀ - ਵੱਖ ਵੱਖ ਥਾਵਾਂ ਉੱਪਰ ਨਾਕੇਬੰਦੀ

By

Published : Jul 23, 2022, 10:53 PM IST

ਰੂਪਨਗਰ: ਜ਼ਿਲ੍ਹਾ ਪੁਲਿਸ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਵੱਖ ਵੱਖ ਥਾਵਾਂ ਉੱਪਰ ਨਾਕੇਬੰਦੀ ਕੀਤੀ ਗਈ ਹੈ ਤਾਂ ਕਿ ਸ਼ਰਾਰਤੀ ਅਨਸਰਾਂ ਤੇ ਨਕੇਲ ਕਸੀ ਜਾ ਸਕੇ। ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਦੇ ਨਾਕੇਬੰਦੀ ਦੌਰਾਨ ਹਰ ਆਉਣ ਜਾਣ ਵਾਲੇ ਵਾਹਨਾਂ ਦੀ ਸਖ਼ਤੀ ਨਾਲ ਚੈਕਿੰਗ ਕੀਤੀ ਗਈ। ਇਸ ਦੌਰਾਨ ਐਸਐਸਪੀ ਸੰਦੀਪ ਗਰਗ ਨੇ ਮਾੜੇ ਅਨਸਰਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਕੋਈ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰੇਗਾ ਉਸਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵਧਦੀਆਂ ਜਾ ਰਹੀਆਂ ਅਪਰਾਧਿਕ ਗਤੀ ਵਿਧੀਆਂ ਨੂੰ ਲੈਕੇ ਪੁਲਿਸ ਵੱਲੋਂ ਪੂਰੇ ਸੂਬੇ ਵਿੱਚ ਸਖਤੀ ਵਧਾਈ ਗਈ ਹੈ।

ABOUT THE AUTHOR

...view details