ਬੇਅਦਬੀ ਮਾਮਲਾ: ਰਾਮ ਰਹੀਮ ਅਦਾਲਤ ’ਚ ਪੇਸ਼, 16 ਤਰੀਕ ਨੂੰ ਹੋਵੇਗੀ ਅਗਲੀ ਸੁਣਵਾਈ - ਰਾਮ ਰਹੀਮ ਅਦਾਲਤ ’ਚ ਪੇਸ਼
ਫਰੀਦਕੋਟ: ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸਬੰਧਿਤ 3 ਮੁਕੱਦਮਿਆਂ ਵਿੱਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਫਰੀਦਕੋਟ ਅਦਾਲਤ ਵਿੱਚ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਹੋਈ ਅਤੇ ਸੁਣਵਾਈ ਲਈ ਅਗਲੀ ਤਾਰੀਖ 16 ਮਈ 2022 ਤੈਅ ਕੀਤੀ ਗਈ ਹੈ। ਗੱਲਬਾਤ ਕਰਦਿਆਂ ਬਚਾਅ ਪੱਖ ਦੇ ਵਕੀਲ ਵਿਨੋਦ ਕੁਮਾਰ ਮੌਂਗਾ ਨੇ ਦੱਸਿਆ ਕਿ ਬੇਅਦਬੀ ਨਾਲ ਸਬੰਧਿਤ ਮੁਕੱਦਮਾ ਨੰਬਰ 63, 117 ਅਤੇ 128 ਵਿੱਚ ਫਰੀਦਕੋਟ ਅਦਾਲਤ ਵਿੱਚ ਪੇਸ਼ੀ ਹੋਈ ਜਿਸ ਵਿੱਚ 3 ਭਗੌੜੇ ਦੋਸ਼ੀਆਂ ਨੂੰ ਛੱਡ ਬਾਕੀ ਸਾਰੇ ਹੀ ਨਾਮਜਦ ਪੇਸ਼ ਹੋਏ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਮਾਮਲਿਆਂ ਵਿੱਚ ਨਾਮਜਦ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਏ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਮਾਮਲਿਆਂ ਵਿੱਚ ਡੇਰਾ ਮੁਖੀ ਸਮੇਤ ਸਾਰੇ ਹੀ ਨਾਮਜਦਾਂ ਨੂੰ ਮੁਕੱਦਮਿਆਂ ਦੇ ਚਲਾਨ ਦੀਆਂ ਕਾਪੀਆਂ ਮੁਹੱਈਆ ਕਰਵਾਈਆਂ ਜਾਣੀਆਂ ਸਨ ਪਰ ਉਹ ਮਿਲ ਨਹੀਂ ਸਕੀਆਂ ਹੁਣ ਅਗਲੀ ਸੁਣਵਾਈ 16 ਮਈ ਨੂੰ ਹੋਵੇਗੀ।
Last Updated : May 4, 2022, 8:06 PM IST