550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਹਿੰਦ ਵਿੱਚ ਕਰਵਾਇਆ ਗਿਆ ਸਮਾਗਮ - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ
ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਹਿੰਦ ਦੇ ਬਾਬਾ ਨਰਾਇਣ ਸਿੰਘ ਜੀ ਮੋਨੀ ਮੋਹਾਲੀ ਵਾਲਿਆਂ ਦੇ ਅਸਥਾਨ ਵਿਖੇ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਦੀ ਪ੍ਰਧਾਨਗੀ ਭਾਈ ਰਣਜੀਤ ਸਿੰਘ ਨੇ ਕੀਤੀ। ਇਸ ਵਿੱਚ ਵੱਖ-ਵੱਖ ਰਾਜਨੀਤਕ ਆਗੂਆਂ ਅਤੇ ਧਾਰਮਿਕ ਸੰਸਥਾਵਾਂ ਤੇ ਸਮਾਜ ਸੇਵੀ ਸੰਸਥਾਵਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਵੱਖ-ਵੱਖ ਕਥਾ ਵਾਚਕਾਂ ਤੇ ਕੀਰਤਨੀ ਜੱਥਿਆਂ ਨੇ ਸੰਗਤ ਨੂੰ ਨਿਹਾਲ ਕੀਤਾ। ਸਮਾਗਮ ਦੇ ਪ੍ਰਬੰਧਕ ਭਾਈ ਰਣਜੀਤ ਸਿੰਘ ਨੇ ਕਿਹਾ ਗੁਰੂ ਵਲੋਂ ਦਿਖਾਏ ਮਾਰਗ 'ਤੇ ਚੱਲਣਾ ਤੇ ਸਿੰਘ ਸੱਜਣਾ ਚਾਹੀਦਾ ਹੈ। ਸਮਾਗਮ ਵਿੱਚ ਵਿਸ਼ੇਸ਼ ਤੌਰ 'ਤੇ ਪਹੁੰਚੇ ਸਾਬਕਾ ਜੱਜ ਨਿਰਮਲ ਸਿੰਘ ਨੇ ਕਿਹਾ ਕਿ ਸਾਨੂੰ ਸਾਰੇ ਧਰਮਾਂ ਬਰਾਬਰ ਸਤਿਕਾਰ ਕਰਨਾ ਚਾਹੀਦਾ ਹੈ ਤੇ ਗੁਰੂਆਂ ਵਲੋਂ ਦਿਖਾਏ ਮਾਰਗ 'ਤੇ ਚਲਦੇ ਹੋਏ ਜ਼ਰੂਰਤਮੰਦਾਂ ਦੀ ਮਦਦ ਕਰਨੀ ਚਾਹੀਦੀ ਹੈ।