ਸੰਯੁਕਤ ਕਿਸਾਨ ਮੋਰਚੇ ਨੇ ਮਾਨਸਾ ਓਵਰਬਰਿੱਜ 'ਤੇ ਕੀਤਾ ਚੱਕਾ ਜਾਮ - ਖੇਤੀ ਕਾਨੂੰਨਾਂ ਦਾ ਵਿਰੋਧ
ਮਾਨਸਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਵਧਦਾ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਦਿੱਲੀ ਬਾਰਡਰ 'ਤੇ ਡਟ ਕੇ ਵਿਰੋਧ ਕਰ ਰਹੀਆਂ। ਉੱਥੇ ਹੀ ਕਿਸਾਨ ਜਥੇਬੰਦੀਆਂ ਦੇ ਸੱਦੇ ਉੱਪਰ ਮਾਨਸਾ ਸੰਯੁਕਤ ਕਿਸਾਨ ਮੋਰਚੇ ਵੱਲੋਂ ਮਾਨਸਾ ਓਵਰਬ੍ਰਿੱਜ ਉੱਤੇ ਬਾਰਾਂ ਵਜੇ ਤੋਂ ਤਿੰਨ ਵਜੇ ਤੱਕ ਦਾ ਚੱਕਾ ਜਾਮ ਕੀਤਾ ਗਿਆ ਅਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਜਾਣਕਾਰੀ ਦਿੰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਆਪਣਾ ਅੜੀਅਲ ਰਵੱਈਆ ਨਹੀਂ ਛੱਡ ਰਹੀ, ਜਿਸ ਕਰਕੇ ਕਿਸਾਨਾਂ ਨੂੰ ਲਗਾਤਾਰ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਿੰਨਾ ਵੀ ਕਿਸਾਨਾਂ ਉਪਰ ਤਸ਼ੱਦਦ ਢਾਹ ਲਵੇ ਪਰ ਕਿਸਾਨ ਪਿੱਛੇ ਨਹੀਂ ਹਟਣਗੇ।