ਵਿਸਾਖੀ ਮੌਕੇ ਵੱਡੀ ਗਿਣਤੀ ’ਚ ਸੰਗਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ - ਪਵਿੱਤਰ ਸਰੋਵਰ ਵਿਚ ਇਸਨਾਨ
ਅੰਮ੍ਰਿਤਸਰ: ਵਿਸਾਖੀ ਦੇ ਸ਼ੁਭ ਆਗਮਨ ’ਤੇ ਸੰਗਤਾ ਵੱਲੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਿੱਥੇ ਮੱਥਾ ਟੇਕਿਆ ਗਿਆ ਉਥੇ ਹੀ ਰਸ ਬੀਣੀ ਬਾਣੀ ਦਾ ਆਨੰਦ ਮਾਣਿਆ ਅਤੇ ਪਵਿੱਤਰ ਸਰੋਵਰ ਵਿਚ ਇਸਨਾਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੀ ਸੰਗਤ ਨੂੰ ਵਿਸਾਖੀ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ ਨਾਲ ਹੀ ਉਨ੍ਹਾਂ ਕਿਹਾ ਕਿ ਸਾਰੇ ਗੁਰੂ ਸਾਹਿਬ ਵੱਲੋਂ ਦਿਖਾਈ ਗਏ ਰਸਤਿਆਂ ’ਤੇ ਚਲਣ। ਨਾਲ ਹੀ ਉਨ੍ਹਾਂ ਦੱਸਿਆ ਕਿ ਸੰਨ 1699 ਦੀ ਵਿਸਾਖੀ ਵਾਲੇ ਦਿਨ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਥਾਪਨਾ ਕਰਦਿਆਂ ਪੰਜ ਸਿੰਘਾਂ ਨੂੰ ਅੰਮ੍ਰਿਤ ਛਕਾਇਆ ਅਤੇ ਆਪ ਵੀ ਉਨ੍ਹਾਂ ਤੋਂ ਅੰਮ੍ਰਿਤ ਛਕ ਕੇ ਸ਼ੇਰਾਂ ਨੂੰ ਸਜਾਇਆ।